For the best experience, open
https://m.punjabitribuneonline.com
on your mobile browser.
Advertisement

ਅਮਰੀਕੀ ਰਾਜਦੂਤ ਵੱਲੋਂ ਸੰਧਵਾਂ ਨਾਲ ਮੁਲਾਕਾਤ

07:24 AM Jul 06, 2023 IST
ਅਮਰੀਕੀ ਰਾਜਦੂਤ ਵੱਲੋਂ ਸੰਧਵਾਂ ਨਾਲ ਮੁਲਾਕਾਤ
ਯੂਐਸ ਦੇ ਰਾਜਦੂਤ ਐਰਿਕ ਗਾਰਸੇਟੀ ਨਾਲ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸੰਧਵਾਂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਤੇ ਯੂਐੱਸ ਵਿਚਾਲੇ ਆਪਸੀ ਸਹਿਯੋਗ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ’ਚ ਗਿਆਨ ਤੇ ਤਕਨਾਲੋਜੀ ਦੇ ਆਪਸੀ ਅਾਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸੰਧਵਾਂ ਨੇ ਗਾਰਸੇਟੀ ਨੂੰ ਯੂਐੱਸ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਸਬੰਧੀ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਗਾਰਸੇਟੀ ਨੇ ਯੂਐੱਸ ਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬੀਆਂ ਦੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਗਾਰਸੇਟੀ ਨੇ ਕਿਹਾ ਕਿ ਅਮਰੀਕਾ ਵੱਲੋਂ ਭਾਰਤ ਨਾਲ ਮਜ਼ਬੂਤ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement
Tags :
Author Image

sukhwinder singh

View all posts

Advertisement
Advertisement
×