For the best experience, open
https://m.punjabitribuneonline.com
on your mobile browser.
Advertisement

ਅਧਿਆਪਕ ਜਥੇਬੰਦੀ ਵੱਲੋਂ ਸਕੱਤਰ ਨਾਲ ਮੁਲਾਕਾਤ

08:38 AM Aug 04, 2023 IST
ਅਧਿਆਪਕ ਜਥੇਬੰਦੀ ਵੱਲੋਂ ਸਕੱਤਰ ਨਾਲ ਮੁਲਾਕਾਤ
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂ।
Advertisement

ਚੰਡੀਗੜ੍ਹ: ਜੁਆਇੰਟ ਟੀਚਰਜ਼ ਐਸੋਸੀਏਸ਼ਨ ਦੇ ਵਫਦ ਨੇ ਅੱਜ ਪ੍ਰਸੋਨਲ ਸਕੱਤਰ ਹਰਗੁਨਜੀਤ ਕੌਰ ਨਾਲ ਮੁਲਾਕਾਤ ਕੀਤੀ। ਅਧਿਆਪਕ ਆਗੂ ਅਰਵਿੰਦ ਰਾਣਾ ਨੇ ਦੱਸਿਆ ਕਿ ਉਨ੍ਹਾਂ ਸੱਤਵਾਂ ਤਨਖਾਹ ਕਮਿਸ਼ਨ, ਡੈਪੂਟੇਸ਼ਨ ਦੇ ਭੱਤੇ ਤੇ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਸਕੱਤਰ ਨਾਲ ਚਰਚਾ ਕੀਤੀ। ਇਸ ਵਫਦ ਵਿਚ ਅਰਵਿੰਦ ਰਾਣਾ, ਰਣਬੀਰ, ਅਜੈ ਸ਼ਰਮਾ, ਸੁਸ਼ੀਲ ਕੁਮਾਰ ਤੇ ਭੀਮ ਸਿੰਘ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਸਾਲ 2004 ਤੋਂ ਪਹਿਲਾਂ ਭਰਤੀ ਹੋਏ ਹਨ ਉਨ੍ਹਾਂ ਨੂੰ ਕੇਂਦਰੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ ਪਰ ਸਕੱਤਰ ਨੇ ਇਸ ’ਤੇ ਇਨਕਾਰ ਕਰ ਦਿੱਤਾ। ਅਧਿਆਪਕਾਂ ਨੇ ਮੀਟਿੰਗ ਤੋਂ ਬਾਅਦ ਮੰਗ ਕੀਤੀ ਕਿ ਉਨ੍ਹਾਂ ਨੂੰ ਪੰਜਾਬ ਸੇਵਾ ਨਿਯਮਾਂ ਦੀ ਮੁੜ ਬਹਾਲੀ ਲਈ ਮੁਹਿੰਮ ਚਲਾਉਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਪੰਜਾਬ ਨਾਲੋਂ ਵੱਖ ਕਰ ਕੇ ਕੇਂਦਰੀ ਨਿਯਮਾਂ ਹੇਠ ਲਿਆਉਣ ਲਈ ਕਿਹਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਕੇਂਦਰੀ ਲਾਭ ਨਹੀਂ ਦਿੱਤੇ ਜਾ ਰਹੇ। -ਟਨਸ

Advertisement

Advertisement
Author Image

joginder kumar

View all posts

Advertisement
Advertisement
×