ਮੁੱਖ ਮੰਤਰੀ ਵੱਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਮੀਟਿੰਗ
08:18 AM Jul 02, 2024 IST
ਪੱਤਰ ਪ੍ਰੇਰਕ
ਫਗਵਾੜਾ, 1 ਜੁਲਾਈ
ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਮੰਗਾਂ ਤੇ ਮਸਲਿਆਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇਕ ਹੋਟਲ ’ਚ ਸੱਤ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਰਿਆਂ ਦੇ ਮੰਗਾਂ ਮਸਲੇ ਸੁਣੇ ਅਤੇ ਚੋਣਾਂ ਤੋਂ ਬਾਅਦ ਸਾਰੀਆਂ ਮੰਗਾਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਮੇਤ ਕਈ ਅਧਿਕਾਰੀ ਵੀ ਸ਼ਾਮਿਲ ਸਨ। ਮੀਟਿੰਗ ’ਚ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ 646 ਦੀ ਸੂਬਾ ਪ੍ਰਧਾਨ ਸਿੱਪੀ ਸ਼ਰਮਾ, ਪੰਜਾਬ ਸਟੇਟ ਮਨੀਸਟਰੀਅਲ ਸਟਾਫ ਯੂਨੀਅਨ ਦੇ ਆਗੂ ਅਮਰੀਕ ਸਿੰਘ ਸੰਧੂ, ਡੀਸੀ ਦਫਤਰ ਐਂਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ, ਪੰਜਾਬ ਮੁਲਾਜ਼ਮ ਪੈਨਸ਼ਨ ਯੂਨੀਅਨ ਦੇ ਸਤੀਸ਼ ਰਾਣਾ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਸ਼ਾਮਲ ਸਨ।
Advertisement
Advertisement
Related News
Advertisement