ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਦੂਤਾਵਾਸ ਵੱਲੋਂ ਕੋਵਿਡ ਕਾਲ ਦੇ ਪੀੜਤ ਵਿਦਿਆਰਥੀਆਂ ਨਾਲ ਮੁਲਾਕਾਤ

08:12 AM May 06, 2024 IST

ਪੇਈਚਿੰਗ, 5 ਮਈ
ਚੀਨ ’ਚ ਭਾਰਤੀ ਦੂਤਾਵਾਸ ਨੇ ਉਨ੍ਹਾਂ ਭਾਰਤੀ ਵਿਦਿਆਰਥੀਆਂ ਨਾਲ ਪਹਿਲੀ ਮੀਟਿੰਗ ਕੀਤੀ ਹੈ ਜਿਨ੍ਹਾਂ ਨੂੰ ਚੀਨ ਦੀਆਂ ਵੀਜ਼ਾ ਪਾਬੰਦੀਆਂ ਕਾਰਨ ਤਿੰਨ ਸਾਲ ਦੀ ਕੋਵਿਡ-19 ਮਿਆਦ ਦੌਰਾਨ ਸਭ ਤੋਂ ਵੱਧ ਪ੍ਰੇਸ਼ਾਨੀ ਹੋਈ। ਬੀਤੇ ਦਿਨ ਹੋਈ ਇਸ ਮੀਟਿੰਗ ਦੌਰਾਨ ਚੀਨ ਦੀਆਂ 13 ਤੋਂ ਵੱਧ ਯੂਨੀਵਰਸਿਟੀਆਂ ਦੇ ਤਕਰੀਬਨ 80 ਪੁਰਾਣੇ ਤੇ ਨਵੇਂ ਵਿਦਿਆਰਥੀਆਂ ਨੇ ਹਿੱਸਾ ਲਿਆ। ਚੀਨ ’ਚ ਭਾਰਤੀ ਰਾਜਦੂਤ ਪ੍ਰਦੀਪ ਕੁਮਾਰ ਰਾਵਤ ਤੇ ਕਾਊਂਸਲਰ ਨਿਤਿਨਜੀਤ ਸਿੰਘ ਨੇ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਤਜਰਬੇ ਸੁਣੇ। ਦੂਤਾਵਾਸ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ ਕਿ ਦੂਤਾਵਾਸ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਦੇ ਦੋਇਮ ਸਕੱਤਰ (ਸਿੱਖਿਆ) ਅਮਿਤ ਸ਼ਰਮਾ ਨੇ ਸੈਸ਼ਨ ਦੌਰਾਨ ਵਿਸਥਾਰਤ ਜਾਣਕਾਰੀ ਦਿੱਤੀ। ਕੁਝ ਪੁਰਾਣੇ ਵਿਦਿਆਰਥੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਕੋਵਿਡ ਕਾਰਨ ਚੀਨ ਦੀਆਂ ਵੀਜ਼ਾ ਪਾਬੰਦੀਆਂ ਕਾਰਨ ਟੁੱਟ ਗਏ ਹਨ ਅਤੇ ਉਨ੍ਹਾਂ ਨੂੰ ਲਗਦਾ ਹੈ ਕਿ ਪਾਬੰਦੀਆਂ ਕਾਰਨ ਉਨ੍ਹਾਂ ਦੇ ਵਿੱਦਿਅਕ ਕਰੀਅਰ ’ਤੇ ਪੈਣ ਵਾਲੇ ਪ੍ਰਭਾਵ ਨੂੰ ਧਿਆਨ ’ਚ ਰੱਖਦੇ ਹੋਏ ਪੇਈਚਿੰਗ ਇਸ ਸੰਕਟ ਨਾਲ ਸੁਹਿਰਦਤਾ ਨਾਲ ਨਜਿੱਠ ਸਕਦਾ ਸੀ ਕਿਉਂਕਿ ਉਨ੍ਹਾਂ ’ਚੋਂ ਵਧੇਰੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ। ਇਹ ਮੀਟਿੰਗ ਭਾਰਤੀ ਦੂਤਾਵਾਸ ਵੱਲੋਂ ਵਿਦਿਆਰਥੀਆਂ ਦੀ ਬੁਰੀ ਹਾਲਤ ਤੇ ਉਨ੍ਹਾਂ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ’ਤੇ ਵਿਚਾਰ ਕਰਦੇ ਹੋਏ ਉਨ੍ਹਾਂ ਨਾਲ ਗੱਲਬਾਤ ਵਧਾਉਣ ਲਈ ਪਹਿਲੀ ਮੀਟਿੰਗ ਸੀ। -ਪੀਟੀਆਈ

Advertisement

Advertisement
Advertisement