For the best experience, open
https://m.punjabitribuneonline.com
on your mobile browser.
Advertisement

ਅਨੀਤਾ ਸੋਮ ਪ੍ਰਕਾਸ਼ ਵੱਲੋਂ ਵਪਾਰੀਆਂ ਨਾਲ ਮੀਟਿੰਗ

07:14 AM May 02, 2024 IST
ਅਨੀਤਾ ਸੋਮ ਪ੍ਰਕਾਸ਼ ਵੱਲੋਂ ਵਪਾਰੀਆਂ ਨਾਲ ਮੀਟਿੰਗ
ਅਨੀਤਾ ਸੋਮ ਪ੍ਰਕਾਸ਼ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ।
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 1 ਮਈ
ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇੱਥੇ ਕਾਰੋਬਾਰੀ ਰੋਹਤਾਸ਼ ਜੈਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ, ਸਕੱਤਰ ਅਸ਼ਵਨੀ ਗੈਂਦ, ਭਾਜਪਾ ਨੇਤਾ ਵਿਜੇ ਪਠਾਣੀਆ, ਵਿਨੋਦ ਪਰਮਾਰ, ਅਰਚਨਾ ਜੈਨ, ਯਸ਼ਪਾਲ ਸ਼ਰਮਾ, ਅਸ਼ੋਕ ਕੁਮਾਰ ਸ਼ੋਕੀ, ਮੋਹਿਤ ਕੈਂਥ ਆਦਿ ਵੀ ਮੌਜੂਦ ਸਨ। ਭਾਜਪਾ ਨੇਤਾਵਾਂ ਨੇ ਹੁਸ਼ਿਆਰਪੁਰ ਲੋਕ ਸਭਾ ਦੀ ਚੋਣਾਵੀ ਰਣਨੀਤੀ ’ਤੇ ਚਰਚਾ ਕੀਤੀ।
ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਹਲਕੇ ਦੇ ਲੋਕਾਂ ਲਈ ਕੀਤੇ ਕੰਮਾਂ ਅਤੇ ਮੋਦੀ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲਬਾਤ ਕੀਤੀ ਗਈ। ਰੋਹਤਾਸ਼ ਜੈਨ ਨੇ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਦਾ ਵਪਾਰੀ ਵਰਗ ਪਾਰਟੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ’ਚ ਕੋਈ ਕਸਰ ਨਹੀਂ ਛੱਡੇਗਾ।

Advertisement

Advertisement
Author Image

sukhwinder singh

View all posts

Advertisement
Advertisement
×