ਰਮਨ ਤਿਆਗੀ ਵੱਲੋਂ ਵਰਕਰਾਂ ਨਾਲ ਮੀਟਿੰਗ
11:12 AM Oct 10, 2024 IST
ਪੱਤਰ ਪ੍ਰੇਰਕ
ਯਮੁਨਾਨਗਰ, 9 ਅਕਤੂਬਰ
ਯਮੁਨਾਨਗਰ ਤੋਂ ਕਾਂਗਰਸ ਦੇ ਉਮੀਦਵਾਰ ਰਮਨ ਤਿਆਗੀ ਨੇ ਭਾਰੀ ਸਮਰਥਨ ਮਿਲਣ ਲਈ ਜਨਤਾ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਪਣੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਯਮੁਨਾਨਗਰ ਤੋਂ ਕਾਂਗਰਸ ਦੀ ਟਿਕਟ ਦਿੱਤੀ ਸੀ। ਆਪਣੇ ਸਮਰਥਕਾਂ ਨਾਲ ਦਿਨ ਰਾਤ ਮਿਹਨਤ ਕਰਕੇ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ 51,000 ਵੋਟਾਂ ਹਾਸਲ ਕੀਤੀਆਂ। ਜਨਤਾ ਨੇ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਹੈ ਜਿਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਮੀਦ ਹੈ ਕਿ ਇੱਕ ਦਿਨ ਉਨ੍ਹਾਂ ਦੀ ਜਿੱਤ ਦਾ ਝੰਡਾ ਜ਼ਰੂਰ ਲਹਿਰਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਦੀ ਮਜ਼ਬੂਤ ਸ਼ਕਤੀ ਹੈ।
Advertisement
Advertisement