For the best experience, open
https://m.punjabitribuneonline.com
on your mobile browser.
Advertisement

ਲਾਲਜੀਤ ਭੁੱਲਰ ਵੱਲੋਂ ਜ਼ੀਰਾ ਵਿਚ ਵਰਕਰਾਂ ਨਾਲ ਮਿਲਣੀ

08:09 AM Apr 05, 2024 IST
ਲਾਲਜੀਤ ਭੁੱਲਰ ਵੱਲੋਂ ਜ਼ੀਰਾ ਵਿਚ ਵਰਕਰਾਂ ਨਾਲ ਮਿਲਣੀ
ਜ਼ੀਰਾ ਵਿੱਚ ਪਾਰਟੀ ਵਰਕਰਾਂ ਨਾਲ ਲਾਲਜੀਤ ਸਿੰਘ ਭੁੱਲਰ ਤੇ ਹੋਰ ਆਗੂ। -ਫੋਟੋ: ਨੀਲੇਵਾਲਾ
Advertisement

ਪੱਤਰ ਪ੍ਰੇਰਕ
ਜ਼ੀਰਾ, 4 ਅਪਰੈਲ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਦੇ ਹੇਠ ਜ਼ੀਰਾ ’ਚ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮਿਲਣੀ ’ਚ ਵਰਕਰਾਂ ਨੇ ਲਾਲਜੀਤ ਸਿੰਘ ਭੁੱਲਰ ਦਾ ਭਰਵਾਂ ਸਵਾਗਤ ਕੀਤਾ। ਹਲਕਾ ਵਿਧਾਇਕ ਨਰੇਸ਼ ਕਟਾਰੀਆ, ਯੂਥ ਆਗੂ ਸ਼ੰਕਰ ਕਟਾਰੀਆ ਨੇ ਲਾਲਜੀਤ ਸਿੰਘ ਭੁੱਲਰ ਨੂੰ ਭਰੋਸਾ ਦਿਵਾਇਆ ਲੋਕ ਚੋਣਾਂ ਦੌਰਾਨ ਉਨ੍ਹਾਂ ਦੀ ਪੂਰੀ ਹਮਾਇਤ ਕੀਤੀ ਜਾਵੇਗੀ। ਸ੍ਰੀ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਾਲੰਟੀਅਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਲੋਕਾਂ ਕੋਲ ਜਾ ਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸਾਰੇ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲਿਆਂ ਬਾਰੇ ਜਾਣੂ ਕਰਵਾਉਣ
ਅਤੇ ਨਾਲ ਹੀ ਲੋਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਬਾਰੇ ਵੀ ਗੱਲ ਕਰਨ, ਜਿਨ੍ਹਾਂ ਨੂੰ ਉਹ ਸੰਸਦ ਵਿੱਚ ਹੱਲ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ 20 ਸਾਲਾਂ ਦੇ ਕੰਮ ‘ਆਪ’ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੇ ਨੇੜੇ-ਤੇੜੇ ਵੀ ਨਹੀਂ ਹਨ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚੰਦ ਸਿੰਘ ਗਿੱਲ, ਕੈਪਟਨ ਨਛੱਤਰ ਸਿੰਘ ਵਰਪਾਲ ਬਲਾਕ ਪ੍ਰਧਾਨ, ਕੌਂਸਲਰ ਗੁਰਪ੍ਰੀਤ ਸਿੰਘ ਗੋਪੀ ਗਿੱਲ ਪ੍ਰਧਾਨ ਟਰੱਕ ਯੂਨੀਅਨ, ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਰੌਕੀ ਕਥੂਰੀਆ, ਜਸਵਿੰਦਰ ਸਿੰਘ ਭਾਟੀਆ ਪ੍ਰਧਾਨ ਕਰਿਆਨਾ ਯੂਨੀਅਨ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਦਿਲਬਾਗ ਸਿੰਘ, ਜਸਪਾਲ ਸਿੰਘ ਵਿਰਕ, ਰੇਸ਼ਮ ਸਿੰਘ ਭੁੱਲਰ, ਸਰਬਜੀਤ ਗਾਦੜੀ ਵਾਲਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×