ਮਾਨ ਵੱਲੋਂ ਗੋਬਿੰਦ ਸੰਧੂ ਦੇ ਹੱਕ ਵਿੱਚ ਮੀਟਿੰਗਾਂ
ਖੇਤਰੀ ਪ੍ਰਤੀਨਿਧ
ਬਰਨਾਲਾ, 4 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਟਰੱਕ ਯੂਨੀਅਨ ਬਰਨਾਲਾ ਵਿੱਚ ਟਰੱਕ ਅਪਰੇਟਰਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅੱਜ ਮੰਡੀਆਂ ਵਿੱਚ ਜੋ ਕਿਸਾਨਾਂ ਦੀਆਂ ਫਸਲਾਂ ਰੁਲ ਰਹੀਆਂ ਹਨ, ਜਿਸ ਵਿੱਚ ਵੀ ਕੇਂਦਰ ਸਰਕਾਰ ਦਾ ਵੱਡਾ ਰੋਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦਾ ਨੁਕਸਾਨ ਸੈਂਕੜੇ ਪਰਿਵਾਰਾਂ ਨੂੰ ਭੁਗਤਣਾ ਪਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਬਾਰਡਰ ਖੁੱਲ੍ਹਣੇ ਬਹੁਤ ਜ਼ਰੂਰੀ ਹਨ, ਜਿਸ ਦਾ ਫਾਇਦਾ ਹਰ ਵਰਗ ਦੇ ਲੋਕਾਂ ਨੂੰ ਹੋਵੇਗਾ। ਇਸ ਮੌਕੇ ਜ਼ਿਲ੍ਹਾ ਜਥੇਦਾਰ ਦਰਸ਼ਨ ਸਿੰਘ ਮੰਡੇਰ, ਨਰਿੰਦਰ ਪਾਲ ਸਿੰਘ ਬੰਟੀ, ਪ੍ਰਧਾਨ ਜ਼ੋਰਾ ਸਿੰਘ, ਮਾਸਟਰ ਰਘਵੀਰ ਸਿੰਘ, ਸਰਪੰਚ ਬਲਵੰਤ ਸਿੰਘ ਜਲੂਰ, ਜਥੇਦਾਰ ਬਲਦੇਵ ਸਿੰਘ ਗਗੜਾ, ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਸਰਪੰਚ ਤਰਨਜੀਤ ਸਿੰਘ ਦੁੱਗਲ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।