ਯੂਥ ਕਾਂਗਰਸ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ
08:47 AM Nov 28, 2024 IST
Advertisement
ਸ਼ੇਰਪੁਰ:
Advertisement
ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਲੋਕਾਂ ਨਾਲ ਤਾਲਮੇਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪਿੰਡ ਕੁੰਭੜਵਾਲ, ਮੂਲੋਵਾਲ, ਰੰਗੀਆਂ, ਘਨੌਰੀ ਕਲਾਂ, ਘਨੌਰ ਕਲਾਂ, ਈਸਾਪੁਰ ਲੰਡਾ, ਕਾਤਰੋਂ ਸਮੇਤ ਕਈ ਪਿੰਡਾਂ ਵਿੱਚ ਮੀਟਿੰਗਾਂ ਵਿੱਚ ਨੌਜਵਾਨਾਂ ਨੂੰ ਯੂਥ ਵਿੰਗ ’ਚ ਸਰਗਰਮ ਹੋਣ ਲਈ ਪ੍ਰੇਰਿਤ ਕਰਦਿਆਂ ਕਾਂਗਰਸ ਨਾਲ ਜੁੜਨ ਦਾ ਸੱਦਾ ਦਿੱਤਾ। ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਇਸੇ ਦੌਰਾਨ ਯੂਥ ਆਗੂ ਸ਼ੁਭਮ ਸ਼ਰਮਾ ਨੇ ਪਿੰਡ ਘਨੌਰੀ ਕਲਾਂ ’ਚ ਆੜਤੀਆ ਐਸੋਸੀਏਸ਼ਨ ਦੇ ਆਗੂ ਮਹਿੰਦਰਪਾਲ ਸ਼ਰਮਾ ਦੇ ਪਿਤਾ ਲਛਮਣ ਦਾਸ ਦੀ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। -ਪੱਤਰ ਪ੍ਰੇਰਕ
Advertisement
Advertisement