For the best experience, open
https://m.punjabitribuneonline.com
on your mobile browser.
Advertisement

ਲੋਕ ਮੁੱਦੇ ਉਭਾਰਨ ਲਈ ਜਨਤਕ ਜਥੇਬੰਦੀਆਂ ਦੀ ਮੀਟਿੰਗ ਸੱਦੀ

07:04 AM May 03, 2024 IST
ਲੋਕ ਮੁੱਦੇ ਉਭਾਰਨ ਲਈ ਜਨਤਕ ਜਥੇਬੰਦੀਆਂ ਦੀ ਮੀਟਿੰਗ ਸੱਦੀ
Advertisement

ਪੱਤਰ ਪ੍ਰੇਰਕ
ਮਾਨਸਾ, 2 ਮਈ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਲੋਕਾਂ ਦੇ ਹਕੀਕੀ ਮੁੱਦੇ ਉਭਾਰਨ ਦੀ ਰਣਨੀਤੀ ਉਲੀਕਣ ਲਈ 6 ਮਈ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਸੂਬਾਈ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾ ਰਹੀ ਇਸ ਮੀਟਿੰਗ ਵਿੱਚ ਕਿਸਾਨ, ਖੇਤ ਮਜ਼ਦੂਰ, ਵਿਦਿਆਰਥੀ, ਠੇਕਾ-ਕਾਮੇ, ਸਨਅਤੀ ਕਾਮੇ, ਅਧਿਆਪਕ ਅਤੇ ਬਿਜਲੀ ਮੁਲਾਜ਼ਮ ਆਦਿ ਵਰਗਾਂ ਨਾਲ ਸਬੰਧਤ ਕਰੀਬ ਡੇਢ ਦਰਜਨ ਜਥੇਬੰਦੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦੀ ਲੋਕ-ਵਿਰੋਧੀ ਅਤੇ ਜਗੀਰਦਾਰਾਂ, ਸੂਦਖੋਰਾਂ ਸਮੇਤ ਦੇਸੀ ਵਿਦੇਸ਼ੀਜ ਕਾਰਪੋਰੇਟ ਘਰਾਣਿਆਂ ਤੇ ਸਾਮਰਾ ਪੱਖੀ ਖ਼ਸਲਤ ਦਾ ਪਰਦਾਫਾਸ਼ ਕਰਨ ਲਈ ਸਾਂਝੀ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਨਿੱਤਰੀਆਂ ਸਾਰੀਆਂ ਸਿਆਸੀ ਪਾਰਟੀਆਂ ਕੋਲ ਲੋਕਾਂ ਦੀਆਂ ਸਮੱਸਿਆਂਵਾਂ ਬੇਰੁਜ਼ਗਾਰੀ, ਗਰੀਬੀ, ਮਹਿੰਗਾਈ, ਕਰਜ਼ੇ, ਖ਼ੁਦਕੁਸ਼ੀਆਂ ਨੂੰ ਹੱਲ ਕਰਨ ਲਈ ਨਾ ਕੋਈ ਪ੍ਰੋਗਰਾਮ ਹੈ ਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×