ਪੱਤਰ ਪ੍ਰੇਰਕਭਵਾਨੀਗੜ੍ਹ, 11 ਜੂਨਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਹਲਕਾ ਇੰਚਾਰਜ ਸੂਬੇਦਾਰ ਰਣਧੀਰ ਸਿੰਘ ਨਾਗਰਾ, ਹਲਕਾ ਪ੍ਰਧਾਨ ਦਰਸ਼ਨ ਸਿੰਘ ਨਦਾਮਪੁਰ ਅਤੇ ਜੋਰਾ ਸਿੰਘ ਫ਼ੌਜੀ ਵੱਲੋਂ ਇਲਾਕੇ ਦੇ ਪਿੰਡ ਫੱਗੂਵਾਲਾ, ਕਾਕੜਾ, ਭਵਾਨੀਗੜ੍ਹ, ਪੰਨਵਾਂ, ਫਤਿਹਗੜ੍ਹ ਭਾਦਸੋਂ, ਆਲੋਅਰਖ ਅਤੇ ਮਾਝੀ ਵਿੱਚ ਸੰਪਰਕ ਮੀਟਿੰਗਾਂ ਕੀਤੀਆਂ ਗਈਆਂ।ਇਸ ਸਬੰਧੀ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਡਰੱਗ ਮਾਫੀਆ ਨੂੰ ਖਤਮ ਕਰਨ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਲਈ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਅਤੇ ਕਿਸਾਨੀ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਲੋਕ ਸਭਾ ਸੰਗਰੂਰ ਵੱਲੋਂ 22 ਜੂਨ ਨੂੰ ਦਾਣਾ ਮੰਡੀ ਸੰਗਰੂਰ ਦੇ ਸ਼ੈੱਡ ਵਿੱਚ ਵਿਸ਼ਾਲ ਰੈਲੀ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਕੇਂਦਰੀ ਇੰਚਾਰਜ ਵਿਪਨ ਕੁਮਾਰ ਮੁੱਖ ਮਹਿਮਾਨ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ 78 ਸਾਲਾਂ ਵਿੱਚ ਕਾਂਗਰਸ, ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਅਜ਼ਮਾ ਲਈਆਂ ਹਨ। ਉਨ੍ਹਾਂ ਕਿਹਾ ਕਿ 22 ਜੂਨ ਦੀ ਰੈਲੀ ਪੰਜਾਬ ਵਿੱਚ ਬਸਪਾ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਗੁਰਤੇਜ ਸਿੰਘ ਤੇਜੀ, ਬਘੇਲ ਸਿੰਘ, ਪ੍ਰਿਥੀ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ ਅਤੇ ਬਲਜਿੰਦਰ ਸਿੰਘ ਹਾਜ਼ਰ ਸਨ।