For the best experience, open
https://m.punjabitribuneonline.com
on your mobile browser.
Advertisement

ਬਾਬਾ ਭਾਗ ਸਿੰਘ ’ਵਰਸਿਟੀ ਵਿੱਚ ‘ਮੈਗਾ ਜੌਬ ਫੇਅਰ’

07:11 AM May 02, 2024 IST
ਬਾਬਾ ਭਾਗ ਸਿੰਘ ’ਵਰਸਿਟੀ ਵਿੱਚ ‘ਮੈਗਾ ਜੌਬ ਫੇਅਰ’
Advertisement

ਪੱਤਰ ਪ੍ਰੇਰਕ
ਜਲੰਧਰ, 1 ਮਈ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਕੈਂਪਸ ਵਿੱਚ ‘ਮੈਗਾ ਜੌਬ ਫੇਅਰ 2024’ ਚਾਂਸਲਰ ਬਾਬਾ ਮਨਮੋਹਨ ਸਿੰਘ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਅਗਵਾਈ ਵਿਚ ਕਰਵਾਇਆ ਗਿਆ। ਇਸ ਮੌਕੇ ਹਰਦਮਨ ਸਿੰਘ ਮਿਨਹਾਸ, ਡਾ. ਅਨੀਤ ਕੁਮਾਰ, ਡਾ. ਵਿਜੈ ਧੀਰ ਸਣੇ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਹਾਜ਼ਰ ਸਨ। ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਮਹਿਮਾਨਾਂ ਤੇ ਕੰਪਨੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਦਾ ਵਿਦਿਆਰਥੀਆਂ ਨੂੰ ਲਾਹਾ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਲੋੜਾਂ ਤੇ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕੋਲ ਆਪਣਾ ਭਵਿੱਖ ਬਣਾਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਕਈ ਸਾਲਾਂ ਤੋਂ ਅਜਿਹੇ ਰੁਜ਼ਗਾਰ ਮੇਲੇ ਲਗਾ ਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ। ਟ੍ਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਮੁਖੀ ਐਸੋਸੀਏਟ ਪ੍ਰੋ. ਡਾ. ਜਗਤੇਸ਼ਵਰ ਸਿੰਘ ਅਤੇ ਸਹਾਇਕ ਟ੍ਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੈਗਾ ਜੌਬ ਫੇਅਰ ਵਿੱਚ 810 ਦੇ ਕਰੀਬ ਉਮੀਦਵਾਰਾਂ ਨੇ ਹਿੱਸਾ ਲਿਆ। 20 ਮੈਗਾ ਕੰਪਨੀਆਂ ਵੱਲੋਂ 100 ਤੋਂ ਵੱਧ ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਨ੍ਹਾਂ ਨੂੰ 8 ਲੱਖ ਰੁਪਏ ਸਾਲਾਨਾ ਤੱਕ ਦੇ ਪੈਕੇਜ ਆਫਰ ਕੀਤੇ ਗਏ।

Advertisement

Advertisement
Author Image

sukhwinder singh

View all posts

Advertisement
Advertisement
×