ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਕਾਲਜ ਵਿੱਚ ਲੱਗਿਆ ਮੈਗਾ ਰੁਜ਼ਗਾਰ ਮੇਲਾ

06:39 AM Sep 01, 2024 IST
ਨੌਜਵਾਨਾਂ ਨੂੰ ਆਫ਼ਰ ਲੈਟਰ ਦਿੰਦੇ ਹੋਏ ‘ਆਪ’ ਆਗੂ ਸਰਬਜੀਤ ਸਿੰਘ ਸਮਾਣਾ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 31 ਅਗਸਤ
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਵਿੱਚ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਜ਼ਿਲ੍ਹਾ ਰੁਜ਼ਗਾਰ ਬਿਊਰੋ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਲਗਾਏ ਮੇਲੇ ਦਾ ਉਦਘਾਟਨ ‘ਆਪ’ ਦੇ ਸੀਨੀਅਰ ਯੂਥ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤਾ। ਮੇਲੇ ਵਿੱਚ 15 ਕੰਪਨੀਆਂ ਨੇ ਹਿੱਸਾ ਲਿਆ। ਇਸ ਦੌਰਾਨ 118 ਵਿਦਿਆਰਥੀਆਂ ਨੂੰ ਆਫ਼ਰ ਲੈਟਰ ਦਿੱਤੇ ਗਏ। ਮੇਲੇ ਦਾ ਪ੍ਰਬੰਧ ਕਰੀਅਰ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਰਸ਼ਮੀ ਪ੍ਰਭਾਕਰ ਵੱਲੋਂ ਕੀਤਾ ਗਿਆ।
ਇਸ ਮੌਕੇ ਸ੍ਰੀ ਸਮਾਣਾ ਨੇ ਕਿਹਾ ਕਿ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਖਾਸ ਕਰ ਕੇ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਅਮਲਾ ਫੈਲਾ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਰੁਜ਼ਗਾਰ ਨੂੰ ਤਰਜੀਹ ਦੇਣ ਤੇ ਸਹਾਇਕ ਧੰਦੇ ਅਪਣਾਉਣ।
ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਆਰਪੀ ਸ਼ਰਮਾ, ਸਰਕਲ ਪ੍ਰਧਾਨ ਹਰਪਾਲ ਸਿੰਘ ਚੰਨਾ, ਡਾ. ਕੁਲਦੀਪ ਸਿੰਘ, ਜਗਦੇਵ ਸ਼ਰਮਾ, ਜੋਆਏ ਦੀਪ ਸਿੰਘ, ਪ੍ਰਗਟ ਸਿੰਘ ਅਤੇ ਬਲਜੀਤ ਸਿੰਘ ਵੀ ਹਾਜ਼ਰ ਸਨ।

Advertisement

Advertisement