For the best experience, open
https://m.punjabitribuneonline.com
on your mobile browser.
Advertisement

ਮਹਿਬੂਬਾ ਮੁਫਤੀ ਵੱਲੋਂ ਅਨੰਤਨਾਗ-ਰਾਜੌਰੀ ਸੀਟ ਤੋਂ ਨਾਮਜ਼ਦਗੀ ਦਾਖ਼ਲ

08:06 AM Apr 19, 2024 IST
ਮਹਿਬੂਬਾ ਮੁਫਤੀ ਵੱਲੋਂ ਅਨੰਤਨਾਗ ਰਾਜੌਰੀ ਸੀਟ ਤੋਂ ਨਾਮਜ਼ਦਗੀ ਦਾਖ਼ਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਅਨੰਤਨਾਗ: ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਅਨੰਤਨਾਗ-ਰਾਜੌਰੀ ਲੋਕ ਸਭਾ ਹਲਕੇ ਤੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਥੇ ਕਿ ਚੋਣਾਂ ਦੇ ਤੀਜੇ ਗੇੜ ਦੌਰਾਨ 7 ਮਈ ਨੂੰ ਵੋਟਾਂ ਪੈਣਗੀਆਂ। ਮਹਿਬੂਬਾ ਆਪਣੀ ਪਾਰਟੀ ਦੇ ਆਗੂਆਂ ਤੇ ਸੈਂਕੜੇ ਸਮਰਥਕਾਂ ਨਾਲ ਅਨੰਤਨਾਗ ਦੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਜਿਥੇ ਰਿਟਰਨਿੰਗ ਅਫਸਰ ਸਈਅਦ ਫਖ਼ਰੂਦੀਨ ਨੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਹਾਸਲ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਸਦੀ ਚੋਣਾਂ ਦਾ ਬਾਈਕਾਟ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,‘‘ ਇਹ ਚੋਣ ਜੰਮੂ ਕਸ਼ਮੀਰ ਦੇ ਮਾਣ-ਸਨਮਾਨ, ਪਛਾਣ ਤੇ ਸਰੋਤਾਂ ’ਤੇ ਕੀਤੇ ਹਮਲੇ ਦੇ ਮੁੱਦੇ ’ਤੇ ਹੈ। ਮੈਂ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਲੋਕ ਸਭਾ ਚੋਣਾਂ ਦਾ ਬਾਈਕਾਟ ਨਾ ਕਰਨ। ਉਨ੍ਹਾਂ ਕਿਹਾ ਕਿ ਦੱਖਣੀ ਕਸ਼ਮੀਰ ’ਚ ਬਾਈਕਾਟ ਕਰਵਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਦੀਆਂ ਅਜਿਹੀਆਂ ਸਾਜ਼ਿਸ਼ਾਂ ਬੇਨਕਾਬ ਹੋਣੀਆਂ ਚਾਹੀਦੀਆਂ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×