ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Meitei leader's arrest: ਮਨੀਪੁਰ ਵਿੱਚ ਰੋਸ ਪ੍ਰਦਰਸ਼ਨਾਂ ਮਗਰੋਂ ਕਈ ਥਾਵਾਂ ’ਤੇ ਪਾਬੰਦੀਆਂ ਲਾਗੂ

02:11 PM Jun 08, 2025 IST
featuredImage featuredImage
ਇੰਫਾਲ, 8 ਜੂਨ
ਮਨੀਪੁਰ ਵਿੱਚ  Meitei outfit Arambai Tenggol ਦੇ ਇੱਕ ਆਗੁੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਿੰਸਕ ਪ੍ਰਦਰਸ਼ਨਾਂ ਤੋਂ ਇੱਕ ਦਿਨ ਬਾਅਦ ਅੱਜ ਸਥਿਤੀ ਤਣਾਅਪੂਰਨ ਬਣੀ ਰਹੀ ਅਤੇ ਪ੍ਰਸ਼ਾਸਨ ਨੇ ਇੰਫਾਲ ਘਾਟੀ ਦੇ ਪੰਜ ਜ਼ਿਲ੍ਹਿਆਂ ਵਿੱਚ ਕਰਫਿਊ ਲਾ ਦਿੱਤਾ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ। 
ਪੁਲੀਸ ਨੇ ਦੱਸਿਆ ਕਿ ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਜ਼ਿਲ੍ਹਿਆਂ ਵਿੱਚ ਇਹਤਿਆਤ ਵਜੋਂ ਕਰਫਿਊ ਲਾਇਆ ਗਿਆ ਹੈ ਅਤੇ ਇਨ੍ਹਾਂ ਘਾਟੀ ਖੇਤਰਾਂ ਵਿੱਚ VSAT ਅਤੇ VPN ਸਹੂਲਤਾਂ ਸਮੇਤ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। 
 
ਪ੍ਰਦਰਸ਼ਨਕਾਰੀਆਂ ਨੇ ਆਗੂ ਦੀ ਰਿਹਾਈ ਦੀ ਮੰਗ ਕਰਦਿਆਂ Kwakeithel and Uripok, ’ਚ ਸੜਕ ’ਤੇ ਟਾਇਰਾਂ ਅਤੇ ਪੁਰਾਣਾ ਫਰਨੀਚਰ ਨੂੰ ਅੱਗ ਲਾ ਦਿੱਤੀ।   ਸੂਬੇ ਦੀ ਰਾਜਧਾਨੀ ਵਿੱਚ ਸ਼ਨਿਚਰਵਾਰ ਰਾਤ ਨੂੰ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਹੋਈਆਂ। ਇੰਫਾਲ ਪੂਰਬੀ ਜ਼ਿਲ੍ਹੇ ਦੇ ਖੁਰਾਈ ਲਾਮਲੋਂਗ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਬੱਸ ਨੂੰ ਅੱਗ ਲਗਾ ਦਿੱਤੀ। ਸੁਰੱਖਿਆ ਬਲਾਂ ਨੇ ਇੱਥੇ ਰਾਜ ਭਵਨ ਤੋਂ ਲਗਪਗ 200 ਮੀਟਰ ਦੂਰ ਕਾਂਗਲਾ ਗੇਟ ਦੇ ਸਾਹਮਣੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਰਾਜ ਭਵਨ ਵੱਲ ਜਾਣ ਵਾਲੀਆਂ ਸੜਕਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕੇਂਦਰੀ ਬਲਾਂ ਦੇ ਜਵਾਨਾਂ ਦੀ ਵਾਧੂ ਤਾਇਨਾਤੀ ਕੀਤੀ ਗਈ ਹੈ।
 ਗੜਬੜਜ਼ਦਾ ਉੱਤਰ-ਪੂਰਬੀ ਰਾਜ ਵਿੱਚ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਇੰਫਾਲ ਪੱਛਮੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ, ‘‘ਇੰਫਾਲ ਪੱਛਮੀ ਦੇ ਪੁਲੀਸ ਸੁਪਰਡੈਂਟ ਨੇ ਸਮਾਜ ਵਿਰੋਧੀ ਅਨਸਰਾਂ ਤੱਤਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਖੇਤਰ ਵਿੱਚ ਸ਼ਾਂਤੀ ਦੀ ਗੰਭੀਰ ਉਲੰਘਣਾ, ਜਨਤਕ ਸ਼ਾਂਤੀ ਵਿਗੜਨ, ਦੰਗੇ ਜਾਂ ਝਗੜਿਆਂ ਤੇ ਮਨੁੱਖੀ ਜਾਨ-ਮਾਲ ਨੂੰ ਗੰਭੀਰ ਖ਼ਤਰਾ ਹੋਣ ਦੀ ਰਿਪੋਰਟ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਦੀ ਉਪ-ਧਾਰਾ ਦੋ ਤਹਿਤ ਪੰਜ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਡੰਡੇ, ਪੱਥਰ, ਹਥਿਆਰ ਜਾਂ ਤਿੱਖੇ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਾਈ ਹੈ।’’ ਪੁਲੀਸ ਨੇ ਕਿਹਾ ਕਿ ਥੌਬਲ ਅਤੇ ਕਾਕਚਿੰਗ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਸਾਵਧਾਨੀ ਉਪਾਅ ਕੀਤੇ ਗਏ ਹਨ। ਇੰਫਾਲ ਪੂਰਬੀ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ਵਿੱਚ, ਲੋਕਾਂ ਨੂੰ ਸ਼ਨਿਚਰਵਾਰ ਰਾਤ 10 ਵਜੇ ਤੋਂ BNSS ਦੀ ਧਾਰਾ 163 ਦੀ ਉਪ-ਧਾਰਾ ਇੱਕ ਦੇ ਤਹਿਤ ਅਗਲੇ ਆਦੇਸ਼ਾਂ ਤੱਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਦੀ ਮਨਾਹੀ ਕੀਤੀ ਗਈ ਹੈ। ਇੱਕ ਪੁਲੀਸ ਅਧਿਕਾਰੀ ਨੇ ਕਿਹਾ, ‘‘Arambai Tenggol ਦੇ ਆਗੂ ਦੀ ਗ੍ਰਿਫਤਾਰੀ ਤੋਂ ਬਾਅਦ ਹਿੰਸਕ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਾਲਿਆਂ ਵਿਚਕਾਰ ਝੜਪ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ।’’ ਸਾਰੇ ਸਾਵਧਾਨੀ ਉਪਾਅ ਕੀਤੇ ਜਾ ਰਹੇ ਹਨ।’’ ਸ਼ਨਿਚਰਵਾਰ ਰਾਤ 11:45 ਵਜੇ ਤੋਂ ਪੰਜ ਦਿਨਾਂ ਲਈ ਘਾਟੀ ਦੇ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ। -ਪੀਟੀਆਈ
Advertisement
Advertisement