ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਲਾ ਮਾਘੀ: ਅਕਾਲੀ ਦਲ ਵੱਲੋਂ ਦੋ ਕਾਨਫਰੰਸਾਂ ਕਰਨ ਦਾ ਫੈਸਲਾ

08:55 AM Jan 09, 2024 IST
ਅਕਾਲੀ ਦਲ ਦੀ ਕਾਨਫਰੰਸ ਸਬੰਧੀ ਮੀਟਿੰਗ ਕਰਦੇ ਹੋਏ ਹਨੀ ਫੱਤਣਵਾਲਾ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ 8 ਜਨਵਰੀ
ਮੇਲਾ ਮਾਘੀ ਅਕਾਲੀ ਦਲ ਵੱਲੋਂ ਇਥੇ ਮਲੋਟ ਰੋਡ ਉਪਰ ਹੋਣ ਵਾਲੀਆਂ ਦੋ ਸਿਆਸੀ ਕਾਨਫਰੰਸਾਂ ਦੀ ਤਿਆਰੀ ਲਈ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜਗਜੀਤ ਸਿੰਘ ਹਨੀ ਫੱਤਣਵਾਲਾ, ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ ਹੋਰਾਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ| ਮੁੱਖ ਕਾਨਫਰੰਸ 14 ਜਨਵਰੀ ਨੂੰ ਹੋਵੇਗੀ ਜਦਕਿ ਇਸ ਤੋਂ ਪਹਿਲਾਂ 12 ਜਨਵਰੀ ਨੂੰ ਇਸਤਰੀ ਅਕਾਲੀ ਦਲ ਕਾਨਫਰੰਸ ਹੋਵੇਗੀ| ਇਸ ਸਬੰਧ ਵਿੱਚ ਅਕਾਲੀ ਆਗੂਆਂ ਵੱਲੋਂ ਪਿੰਡ-ਪਿੰਡ ਦੌਰਾ ਕੀਤਾ ਜਾ ਰਿਹਾ ਹੈ| ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਮੇਸ਼ਾਂ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਗਿਆ ਹੈ ਅਤੇ ਜਦੋਂ ਅਕਾਲੀ ਦਲ ਦੀ ਸਰਕਾਰ ਸੀ ਲੋਕਾਂ ਦੇ ਮਸਲੇ ਹੱਲ ਕੀਤੇ ਗਏ ਹਨ ਪਰ ਹੁਣ ਆਪ ਸਰਕਾਰ ਵੱਲੋਂ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ ਜਿਸ ਕਰਕੇ ਲੋਕ ਬਹੁਤ ਦੁਖੀ ਹਨ| ਇਹ ਸਾਰੇ ਮਸਲੇ ਅਕਾਲੀ ਦਲ ਦੀ ਕਾਨਫਰੰਸ ‘ਚ ਵਿਚਾਰੇ ਜਾਣਗੇ| ਉਨ੍ਹਾਂ ਦੱਸਿਆ ਕਿ ਕਾਨਫਰੰਸ ਦੇ ਮੁੱਖ ਬੁਲਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਣਗੇ ਜਦਕਿ ਹੋਰ ਮੁੱਖ ਆਗੂ ਵੀ ਕਾਨਫਰੰਸ ‘ਚ ਪੁੱਜਣਗੇ| ਮੇਲਾ ਮਾਘੀ ਮੌਕੇ ਇਸ ਵਾਰ ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ| ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਹ ਪ੍ਰੋਗਰਾਮ 14 ਤੇ 15 ਜਨਵਰੀ ਨੂੰ ਗੁਰੂ ਗੋਬਿੰਦ ਸਟੇਡੀਅਮ ਵਿਖੇ ਹੋਵੇਗਾ| ਇਸ ਤੋਂ ਇਲਾਵਾ 13 ਤੋਂ 15 ਜਨਵਰੀ ਤੱਕ ਦਰਜਨਾਂ ਸਵੈ-ਸਹਾਇਤ ਗਰੁੱਪਾਂ ਵੱਲੋਂ ਆਪੋ-ਆਪਣੇ ਸਟਾਲ ਲਾਏ ਜਾਣਗੇ| ਪੁਸਤਕਾਂ ਅਤੇ ਦਸਤਾਰਬੰਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗੀ|

Advertisement

Advertisement