ਮੇਲਾ ਕਤਲ ਕਾਂਡ: ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਲਿਆਂਦਾ
07:41 AM Nov 14, 2023 IST
Advertisement
ਬਠਿੰਡਾ (ਪੱਤਰ ਪ੍ਰੇਰਕ): ਇੱਥੇ ਲੰਘੀ 28 ਅਕਤੂਬਰ ਨੂੰ ਬਠਿੰਡਾ ਸ਼ਹਿਰ ਦੇ ਮਾਲ ਰੋਡ ’ਤੇ ਸਥਿਤ ਹਰਮਨ ਅੰਮ੍ਰਿਤਸਰੀ ਕੁਲਚੇ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਕਾਂਡ ’ਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਹੁਣ ਬਠਿੰਡਾ ਪੁਲੀਸ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਹੁਣ ਮੁਲਜ਼ਮ ਪੁਲੀਸ ਦੀ ਹਿਰਾਸਤ ਵਿਚ ਹਨ ਤੇ ਸੀਆਈਏ ਸਟਾਫ਼ ਵਿੱਚ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਵਿੱਚ ਪਰਮਜੀਤ ਪੰਮਾ, ਕਮਲਦੀਪ ਕਮਲ ਅਤੇ ਲਵਦੀਪ ਉਰਫ ਲਵੀ ਸ਼ਾਮਲ ਹਨ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ ਉਨ੍ਹਾਂ ਦਾ 16 ਨਵੰਬਰ ਤੱਕ ਰਿਮਾਂਡ ਹਾਸਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਨਛੱਤਰ ਸਿੰਘ ਨੂੰ ਵੀ ਪੁਲੀਸ ਵੱਲੋਂ ਤਿੰਨ ਦਿਨ ਪਹਿਲਾਂ ਫ਼ਰੀਦਕੋਟ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੋਇਆ ਹੈ। ਥਾਣਾ ਕੋਤਵਾਲੀ ’ਚ ਇਸ ਕੇਸ ’ਚ ਪੰਜ ਜਣਿਆਂ ਨੂੰ ਨਾਮਜ਼ਦ ਕੀਤਾ ਜਾ ਚੁੱਕਿਆ ਹੈ।
Advertisement
Advertisement
Advertisement