For the best experience, open
https://m.punjabitribuneonline.com
on your mobile browser.
Advertisement

ਮੇਲਾ ਰੱਖੜ ਪੁੰਨਿਆਂ ’ਚ ਸਿਆਸੀ ਕਾਨਫ਼ਰੰਸਾਂ ਦੀਆਂ ਤਿਆਰੀਆਂ ਮੁਕੰਮਲ

05:58 PM Aug 18, 2024 IST
ਮੇਲਾ ਰੱਖੜ ਪੁੰਨਿਆਂ ’ਚ ਸਿਆਸੀ ਕਾਨਫ਼ਰੰਸਾਂ ਦੀਆਂ ਤਿਆਰੀਆਂ ਮੁਕੰਮਲ
Advertisement

ਦਵਿੰਦਰ ਸਿੰਘ ਭੰਗੂ

ਰਈਆ, 18 ਅਗਸਤ
ਮੇਲਾ ਰੱਖੜ ਪੁੰਨਿਆਂ ਤੇ ਜਿੱਥੇ ਲੱਖਾਂ ਦੀ ਗਿਣਤੀ ਵਿਚ ਸੰਗਤ ਗੁਰਦੁਆਰਾ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੀ ਹੈ ਉੱਥੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪਾਰਟੀ ਵਲੋਂ ਪੰਡਾਲ ਤਿਆਰ ਕਰਕੇ ਸਿਆਸੀ ਕਾਨਫ਼ਰੰਸਾਂ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਜਿਸ ਨੂੰ ਦੇਖਦੇ ਹੋਏ ਪੁਲੀਸ ਪ੍ਰਸ਼ਾਸਨ ਵਲੋਂ ਬਾਬਾ ਬਕਾਲਾ ਨੂੰ ਆਉਣ ਵਾਲੇ ਰੂਟ ਪਲਾਨ ਤਿਆਰ ਕਰਕੇ ਰੂਟ ਬਦਲ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਹਿਲੀ ਵਾਰ ਹੈ ਪੰਜਾਬ ਸਰਕਾਰ ਵਲੋਂ ਆਪਣੇ ਰੈਲੀ ਰੂਪੀ ਸਮਾਰੋਹ ਨੂੰ ਕਾਮਯਾਬ ਕਰਨ ਲਈ ਵੱਡੀ ਪੱਧਰ ’ਤੇ ਸਰਕਾਰੀ ਅਧਿਕਾਰੀ ਜਿਨ੍ਹਾਂ ਵਿਚ ਮਾਲ ਵਿਭਾਗ, ਖੇਤੀਬਾੜੀ ਵਿਭਾਗ, ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਤੇ ਹੈੱਡਮਾਸਟਰਾਂ ਤੱਕ ਨੂੰ ਡਿਊਟੀ ’ਤੇ ਤਾਇਨਾਤ ਕਰਕੇ ਸਮਾਰੋਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Advertisement

Advertisement
Author Image

A.S. Walia

View all posts

Advertisement
×