ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਸ਼ਨੋਈ ਗਰੋਹ ਦਾ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ

07:39 AM Jul 20, 2023 IST

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 19 ਜੁਲਾਈ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਕਸ਼ਮੀਰ ਸਿੰਘ ਉਰਫ਼ ਬੌਬੀ ਵਾਸੀ ਪਿੰਡ ਘੰਗਰੋਲੀ (ਪਟਿਆਲਾ) ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਮੁਹਾਲੀ ਸਮੇਤ ਚੰਡੀਗੜ੍ਹ ਅਤੇ ਆਸ-ਪਾਸ ਇਲਾਕਿਆਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੇ ਫੋਨ ਕਰ ਕੇ ਫਿਰੌਤੀ ਦੀ ਮੰਗ ਕਰਦਾ ਸੀ। ਮੁਲਜ਼ਮ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਹੋਏ ਹਨ।
ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਉਕਤ ਵਿਅਕਤੀ ਵੱਲੋਂ ਜਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ ਪੰਜਾਬ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਅਤੇ ਮੁਲਜ਼ਮ ਦੀ ਪੈੜ ਨੱਪਣੀ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰ ਕੇ ਪੁਲੀਸ ਨੇ ਕਸ਼ਮੀਰ ਸਿੰਘ ਉਰਫ਼ ਬੌਬੀ ਨੂੰ ਖੰਨਾ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਏਆਈਜੀ ਨੇ ਦੱਸਿਆ ਕਿ ਕਸ਼ਮੀਰ ਚੰਡੀਗੜ੍ਹ, ਮੁਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਹੋਰ ਅਮੀਰ ਵਿਅਕਤੀਆਂ ਨੂੰ ਡਰਾ ਧਮਕਾ ਕੇ ਜਬਰਨ ਵਸੂਲੀ ਕਰਦਾ ਸੀ। ਇਸ ਸਬੰਧੀ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਥਾਣਾ ਮੁਹਾਲੀ ਵਿੱਚ 24 ਜੂਨ ਨੂੰ ਦਰਜ ਕੀਤੇ ਅਸਲਾ ਐਕਟ ਤਹਿਤ ਕੇਸ ਵਿੱਚ ਨਾਮਜ਼ਦ ਕਰ ਕੇ ਉਸ ਦੀ ਗ੍ਰਿਫ਼ਤਾਰੀ ਪਾਈ ਗਈ ਹੈ।

Advertisement

Advertisement
Tags :
ਅਸਲੇਸਮੇਤਗਰੋਹਗ੍ਰਿਫ਼ਤਾਰਬਿਸ਼ਨੋਈਮੈਂਬਰ