ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਾ ਦੇਹਾਂਤ
09:14 AM Oct 12, 2024 IST
ਨਵੀਂ ਦਿੱਲੀ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਬਲਦੇਵ ਸਿੰਘ ਰਾਣੀ ਬਾਗ (ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਦੇਹਾਂਤ ਹੋ ਗਿਆ। ਜਥੇਦਾਰ ਬਲਦੇਵ ਸਿੰਘ ਰਾਣੀਬਾਗ ਦਾ ਅੰਤਿਮ ਸੰਸਕਾਰ 12 ਅਕਤੂਬਰ ਨੂੰ ਸਵੇਰੇ 10.30 ਵਜੇ ਪੰਜਾਬੀ ਬਾਗ ਸ਼ਮਸ਼ਾਨ ਘਾਟ ਵਿਚ ਹੋਵੇਗਾ। ਉਨ੍ਹਾਂ ਦੀ ਮੌਤ ਨਾਲ ਸਰਨਾ ਧੜੇ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਰਣਜੀਤ ਕੌਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ, ਪਰਮਜੀਤ ਸਿੰਘ ਸਰਨਾ, ਹਰਮਨਜੀਤ ਸਿੰਘ, ਬਨੀ ਜੌਲੀ ਅਤੇ ਹੋਰ ਆਗੂਆਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
Advertisement
Advertisement