ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ਆਧਾਰਿਤ ਅਤਿਵਾਦੀ ਗਰੁੱਪ ਦਾ ਮੈਂਬਰ ਗ੍ਰਿਫ਼ਤਾਰ

07:44 AM Apr 24, 2024 IST

ਪੱਤਰ ਪ੍ਰੇਰਕ
ਜਲੰਧਰ, 23 ਅਪਰੈਲ
ਪੰਜਾਬ ਪੁਲੀਸ ਨੇ ਪਾਕਿਸਤਾਨ ਆਧਾਰਿਤ ਇੱਕ ਅਤਿਵਾਦੀ ਗਰੁੱਪ ਨਾਲ ਜੁੜੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਪਿਚੋ ਵਾਸੀ ਪਿੰਡ ਉਧੋ ਨੰਗਲ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਕਾਰਤੂਸਾਂ ਸਣੇ ਇੱਕ .30 ਬੋਰ ਦਾ ਆਟੋਮੇਟਿਡ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲੀਸ ਟੀਮਾਂ ਨੇ ਰਾਮਾਂਮੰਡੀ ਇਲਾਕੇ ’ਚ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਮੁਲਜ਼ਮ ਨੂੰ ਅਤਿ ਆਧੁਨਿਕ ਆਟੋਮੇਟਿਡ ਪਿਸਤੌਲ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ ਜਿਨ੍ਹਾਂ ਨੇ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਸੀ। ਇਸ ਸਬੰਧੀ ਐੱਸਐੱਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਾਕਿਸਤਾਨ ਆਧਾਰਿਤ ਕਾਰਕੁਨਾਂ ਨੇ ਦੁਬਈ ਰਾਹੀਂ ਉਕਤ ਮੁਲਜ਼ਮ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ।

Advertisement

Advertisement
Advertisement