For the best experience, open
https://m.punjabitribuneonline.com
on your mobile browser.
Advertisement

ਸੰਸਦ ਮੈਂਬਰ ਔਜਲਾ ਪੈਟਰੋਲੀਅਮ ਤੇ ਕੁਦਰਤੀ ਗੈਸ ਕਮੇਟੀ ਦੇ ਮੈਂਬਰ ਬਣੇ

08:41 AM Sep 28, 2024 IST
ਸੰਸਦ ਮੈਂਬਰ ਔਜਲਾ ਪੈਟਰੋਲੀਅਮ ਤੇ ਕੁਦਰਤੀ ਗੈਸ ਕਮੇਟੀ ਦੇ ਮੈਂਬਰ ਬਣੇ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਸਤੰਬਰ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਲੋਕ ਸਭਾ ਦੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਸੰਸਦ ਮੈਂਬਰ ਔਜਲਾ ਨੇ ਇਸ ਨਿਯੁਕਤੀ ਲਈ ਸਪੀਕਰ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਸੰਸਦ ਮੈਂਬਰ ਨੇ ਇਸ ਨਿਯੁਕਤੀ ਮਗਰੋਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਪਨਾ ਹੈ ਜਿਸ ਲਈ ਉਹ ਹਮੇਸ਼ਾ ਕੰਮ ਕਰਦੇ ਹਨ।
ਔਜਲਾ ਨੇ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਦੀ ਸਥਾਈ ਕਮੇਟੀ ਦੇ ਮੈਂਬਰ ਵੱਖ-ਵੱਖ ਮੁੱਦਿਆਂ ਦੀ ਜਾਂਚ ਕਰਕੇ ਰਿਪੋਰਟਾਂ ਸੌਂਪਣਗੇ, ਜਿਸ ਲਈ ਉਹ ਅੱਜ ਤੋਂ ਹੀ ਕੰਮ ਸ਼ੁਰੂ ਕਰ ਦੇਣਗੇ। ਉਨ੍ਹਾਂ ਨੂੰ ਪਹਿਲਾਂ ਲੋਕ ਸਭਾ ਦੇ ਪੱਛੜੀਆਂ ਸ਼੍ਰੇਣੀਆਂ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਜਿਸ ਲਈ ਉਹ ਕੰਮ ਵੀ ਕਰ ਰਹੇ ਹਨ ਅਤੇ ਜਲਦੀ ਹੀ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇ ਹਨ ਅਤੇ ਦੇਸ਼ ਦਾ ਵਿਕਾਸ ਹਰ ਵਰਗ ਦੇ ਵਿਕਾਸ ਨਾਲ ਹੀ ਸੰਭਵ ਹੈ। ਲੋਕ ਸਭਾ ਦੀਆਂ ਇਨ੍ਹਾਂ ਕਮੇਟੀਆਂ ਰਾਹੀਂ ਉਹ ਕਈ ਯੋਜਨਾਵਾਂ ’ਤੇ ਕੰਮ ਕਰ ਸਕਦੇ ਹਨ ਅਤੇ ਆਪਣੇ ਖੇਤਰ ਦੇ ਨਾਲ-ਨਾਲ ਦੇਸ਼ ਲਈ ਵਿਕਾਸ ਦੀਆਂ ਯੋਜਨਾਵਾਂ ਬਣਾ ਸਕਦੇ ਹਨ।

Advertisement

Advertisement
Advertisement
Author Image

sukhwinder singh

View all posts

Advertisement