ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਗੁਰਜੀਤ ਔਜਲਾ ਡੇਰਾ ਬਿਆਸ ਪੁੱਜੇ

07:46 AM Jul 06, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਲਈ ਬਿਆਸ ਡੇਰਾ ਪਹੁੰਚੇ। ਲੋਕ ਸਭਾ ਵਿੱਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬਾਰੇ ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਡੇਰਾ ਮੁਖੀ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਾਮਲਾ ਵਿਚਾਰਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਹੋਰ ਵੀ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸੇਧ ਵੀ ਲਈ। ਉਨ੍ਹਾਂ ਦੱਸਿਆ ਕਿ ਡੇਰਾ ਮੁਖੀ ਨਾਲ ਨੌਜਵਾਨਾਂ ਦੀ ਬਦਲ ਰਹੀ ਦਸ਼ਾ ਤੇ ਦਿਸ਼ਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਵਿਦੇਸ਼ ਨਾ ਜਾਣ ਅਤੇ ਭਾਰਤ ਵਿੱਚ ਮਿਹਨਤ ਕਰਦਿਆਂ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਰਹਿਣ। ਦੱਸਣਯੋਗ ਹੈ ਕਿ ਸ੍ਰੀ ਔਜਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕੀਤੀ ਸੀ।

Advertisement

Advertisement