ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਵੱਲੋਂ ਮਨਰੇਗਾ ਮਜ਼ਦੂਰਾਂ ਨਾਲ ਮੁਲਾਕਾਤ

08:47 AM Jul 11, 2023 IST
featuredImage featuredImage
ਮਜ਼ਦੂਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ|

ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸੰਗਰੂਰ-ਪਟਿਆਲਾ ਹਾਈਵੇਅ ’ਤੇ ਪਿੰਡ ਘਾਬਦਾਂ ਦੇ ਨੇੜੇ ਕੰਮ ਕਰ ਰਹੇ ਮਨਰੇਗਾ ਦੇ ਮਜ਼ਦੂਰਾਂ ਕੋਲ ਪੁੱਜੇ। ਇਸ ਦੌਰਾਨ ਸ੍ਰੀ ਮਾਨ ਨੇ ਮਜ਼ਦੂਰਾਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਬਾਰੇ ਜਾਣਿਆ ਤੇ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ| ਸ੍ਰੀ ਮਾਨ ਵੱਲੋਂ ਅਚਾਨਕ ਆ ਕੇ ਹਾਲ-ਚਾਲ ਪੁੱਛਣ ’ਤੇ ਮਜ਼ਦੂਰ ਖੁਸ਼ ਹੋਏ ਅਤੇ ਉਨ੍ਹਾਂ ਨਾਲ ਕਾਫ਼ੀ ਸਮਾਂ ਗੱਲਾਂ ਕੀਤੀਆਂ| ਇਸ ਮੌਕੇ ਸ੍ਰੀ ਮਾਨ ਨੇ ਕਿਹਾ ਕਿ ਕੱਚੇ ਮਕਾਨ ਨੂੰ ਪੱਕਾ ਕਰਵਾਉਣ ਲਈ, ਕੈਂਸਰ ਤੇ ਗੁਰਦੇ ਖ਼ਰਾਬ ਵਰਗੀਆਂ ਭਿਆਨਕ ਬਿਮਾਰੀਆਂ ਦੇ ਇਲਾਜ ਲਈ ਆਰਥਿਕ ਸਹਾਇਤਾ ਵਾਸਤੇ, ਲੋੜਵੰਦ ਲੜਕੀਆਂ ਦੇ ਵਿਆਹ ਵਾਸਤੇ ਜਾਂ ਪਿੰਡ ਦੇ ਸਾਂਝੇ ਕੰਮਾਂ ਵਾਸਤੇ ਕੋਈ ਵੀ ਲੋੜ ਹੋਵੇ ਤਾਂ ਉਨ੍ਹਾਂ ਨਾਲ ਕੋਈ ਵੀ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ| ਇਸ ਮੌਕੇ ਗੁਰਨੈਬ ਸਿੰਘ ਰਾਮਪੁਰਾ, ਹਰਿੰਦਰ ਸਿੰਘ ਔਲਖ, ਨਰਿੰਦਰ ਸਿੰਘ ਕਾਲਾਬੂਲਾ, ਜਸਪ੍ਰੀਤ ਸਿੰਘ ਬਾਲੀਆਂ, ਸਤਨਾਮ ਸਿੰਘ ਰੱਤੋਕੇ ਆਦਿ ਹਾਜ਼ਰ ਸਨ| -ਪੱਤਰ ਪ੍ਰੇਰਕ

Advertisement

Advertisement
Tags :
ਸੰਸਦਸੰਸਦ ਮੈਂਬਰਮਜ਼ਦੂਰਾਂਮਨਰੇਗਾਮੁਲਾਕਾਤਮੈਂਬਰਵੱਲੋਂ