ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰ ਕਮੇਟੀ ਦੇ ਮੈਂਬਰ ਸਨਮਾਨੇ

11:57 AM Oct 09, 2024 IST
ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਵਿਨੀਤ ਵਰਮਾ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 8 ਅਕਤੂਬਰ
ਇੱਥੇ ਅੱਜ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਸਨਅਤਕਾਰਾਂ ਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਮੁਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦਾ ਸਨਮਾਨਿਤ ਕੀਤਾ ਗਿਆ। ਸਲਾਹਕਾਰ ਕਮੇਟੀ ਦੇ ਨਵ-ਨਿਯੁਕਤ ਮੈਂਬਰ ਦਵਿੰਦਰ ਸਿੰਘ ਲੌਂਗੀਆ, ਕੰਵਲਜੀਤ ਸਿੰਘ, ਪ੍ਰੀਤਪਾਲ ਸਿੰਘ, ਜਸਬੀਰ ਸਿੰਘ, ਸਰਬਜੀਤ ਸਿੰਘ, ਹਰਮਨਪ੍ਰੀਤ ਸਿੰਘ, ਜਤਿੰਦਰਬੀਰ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ, ਪਵਿੱਤਰਪਾਲ ਸਿੰਘ, ਗਗਨਦੀਪ ਕੁਮਾਰ, ਪ੍ਰਭਜੋਤ ਸਿੰਘ, ਨਵਜੋਤ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।

Advertisement

Advertisement