ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰਸ਼ਿਪ ਮੁਹਿੰਮ
08:33 AM Jan 30, 2025 IST
Advertisement
ਸੁੱਚਾ ਸਿੰਘ ਪਸਨਾਵਾਲ
ਕਾਦੀਆਂ, 29 ਜਨਵਰੀ
ਇੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਹਲਕਾ ਕਾਦੀਆਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਨਗਰ ਕੌਂਸਲ ਕਾਦੀਆਂ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ ਨੇ ਕਿਹਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਵਿਕਾਸ ਅਤੇ ਲੋਕਹਿੱਤਾਂ ਲਈ ਇਤਿਹਾਸਕ ਉਪਰਾਲੇ ਕੀਤੇ। ਪਰ ‘ਆਪ’ ਦੀ ਸਰਕਾਰ ਹੱਕ ਮੰਗਣ ਵਾਲਿਆਂ ਦੀ ਕੁੱਟਮਾਰ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੀ ਹੈ। ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਲੋਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ‘ਆਪ’ ਦੀ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ।
Advertisement
Advertisement
Advertisement