ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ
07:58 AM Sep 05, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਸਤੰਬਰ
ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਭਾਜਪਾ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਭਾਜਪਾ ਦਫ਼ਤਰ ਵਿੱਚ ਇੱਕ ਸਮਾਗਮ ਕਰਵਾਇਆ ਗਿਆ ਜਿਸ ’ਚ ਪਾਰਟੀ ਦੇ ਕਈ ਆਗੂ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ 5 ਲੱਖ ਨਵੇਂ ਮੈਂਬਰ ਬਣਾਏ ਜਾਣਗੇ। ਇਸ ਮੌਕੇ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਲੁਧਿਆਣਾ ਵਿੱਚ 3 ਲੱਖ ਤੋਂ ਵੱਧ ਨਵੇਂ ਮੈਂਬਰ ਬਣਾਏ ਜਾਣਗੇ। ਇਸ ਮੌਕੇ ਕਮਲਜੀਤ ਸਿੰਘ ਕੜਵਲ, ਨਰਿੰਦਰ ਸਿੰਘ ਮੱਲ੍ਹੀ, ਡਾ. ਕਨਿਕਾ ਜਿੰਦਲ, ਗੁਰਦੀਪ ਸਿੰਘ ਨੀਟੂ ਅਤੇ ਸੈਂਕੜੇ ਭਾਜਪਾ ਵਰਕਰ ਮੌਜੂਦ ਸਨ।
Advertisement
Advertisement