ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਅੰਮ੍ਰਿਤਸਰ ਦੇ ਪ੍ਰਵੇਸ਼ ਉੱਤੇ ਸਥਾਪਤ

08:31 AM Nov 29, 2024 IST
ਅੰਮ੍ਰਿਤਸਰ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਦੇ ਹੋਏ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਨਵੰਬਰ
ਸਾਰਾਗੜ੍ਹੀ ਫਾਉਂਡੇਸ਼ਨ ਵੱਲੋਂ ਇੱਥੋਂ ਦੇ ਮੁੱਖ ਪ੍ਰਵੇਸ਼ ਦੁਆਰ ’ਚ ਸਥਾਪਿਤ ਕੀਤੀ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦਾ ਮਾਣਮੱਤਾ ਇਤਿਹਾਸ ਪੰਜਾਬ ਦੇ ਹਰੇਕ ਸਕੂਲ ਵਿੱਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਦੁਨੀਆਂ ਦੀਆਂ ਚੋਟੀ ਦੀਆਂ ਲੜਾਈਆਂ ਵਿੱਚ ਸ਼ਾਮਿਲ ਸਾਰਾਗੜ੍ਹੀ ਦੀ ਲੜਾਈ 21 ਬਹਾਦਰ ਸਿੱਖ ਫੌਜੀਆਂ ਵੱਲੋਂ ਵਿਖਾਈ ਗਈ ਬਹਾਦਰੀ ਦੀ ਮਿਸਾਲ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਜੀਵਤ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਦੁਨੀਆਂ ਭਰ ਵਿੱਚ ਇਨ੍ਹਾਂ ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਿਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ।
ਇਸ ਮੌਕੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਅੰਮ੍ਰਿਤਸਰ ਦੇ ਦਰਸ਼ਨੀ ਗੇਟ ਹੇਠਾਂ ਇਨ੍ਹਾਂ ਸ਼ਹੀਦਾਂ ਦੀ ਯਾਦਗਾਰ ਬਣਾਈ ਗਈ ਹੈ ਜੋ ਵਿਸ਼ਵ ਭਰ ਤੋਂ ਆਉਂਦੇ ਲੋਕਾਂ ਲਈ ਪ੍ਰੇਰਨਾਸਰੋਤ ਬਣੇਗੀ। ਫਾਊਂਡੇਸ਼ਨ ਦੇ ਚੇਅਰਮੈਨ ਡਾਕਟਰ ਗੁਰਿੰਦਰ ਪਾਲ ਸਿੰਘ ਜੋਸਨ ਨੇ ਦੱਸਿਆ ਕਿ ਕਿਵੇਂ 1984 ਤੋਂ ਲੈ ਕੇ ਹੁਣ ਤੱਕ ਸੰਸਥਾ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਅਤੇ ਉਸ ਦੇ ਦੁਨੀਆਂ ਭਰ ਵਿੱਚ ਪ੍ਰਚਾਰ ਪਸਾਰ ਲਈ ਕੰਮ ਕੀਤਾ ਗਿਆ। ‌ ਅਵਤਾਰ ਸਿੰਘ ਮਿਨਹਾਸ ਨੇ ਦੱਸਿਆ ਕਿ ਬਰੈਂਪਟਨ ’ਚ ਵੀ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਆਉਂਦੇ ਸਾਲ ਵਿੱਚ ਇਸ ਦਾ ਉਦਘਾਟਨ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ, ਜਨਰਲ ਜੇਜੇ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਬ੍ਰਗੇਡੀਅਰ ਜੇ ਐਸ ਅਰੋੜਾ, ਕਰਨਲ ਕਮਲਜੀਤ ਸਿੰਘ, ਜਗਦੀਸ਼ ਸਿੰਘ, ਮੇਜਰ ਦਿਲਬਾਗ ਸਿੰਘ, ਕਰਨਲ ਬਲਦੇਵ ਸਿੰਘ ਚਾਹਲ , ਬ੍ਰਿਟਿਸ਼ ਆਰਮੀ ਤੋਂ ਅਨੁਪ੍ਰੀਤ ਸਿੰਘ ਕੋਰਪਾਲ ਤੇ ਅਸ਼ੋਕ ਕੁਮਾਰ ਚੌਹਾਨ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਵਰਿੰਦਰ ਕੌਰ, ਇਕਬਾਲ ਸਿੰਘ ਸ਼ੈਰੀ, ਚਰਨਜੀਤ ਸਿੰਘ ਨਕੋਦਰ ਤੇ ਡਾਕਟਰ ਬਲਜੀਤ ਕੌਰ ਤਰਨ ਤਾਰਨ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Advertisement

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਮਨਾਉਣ ਲਈ ਵਿਚਾਰ-ਚਰਚਾ

ਅੰਮ੍ਰਿਤਸਰ (ਟਨਸ): ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ, ਜੋ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ ਮਨਾਇਆ ਜਾ ਸਕਦਾ ਹੈ। ਮੀਟਿੰਗ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਕਿਹਾ ਕਿ ਕੇਵਲ ਦੋ ਸਾਲ ਦਾ ਹੀ ਸਮਾਂ ਬਾਕੀ ਹੈ ਅਤੇ 450 ਸਾਲਾ ਨੂੰ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਸ ਸਮੇਂ ਸਾਫ ਸਫਾਈ, ਬਿਜਲੀ ਦੀਆਂ ਲਟਕਦੀਅ ਤਾਰਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨਾ ਹੈ। ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਨੂੰ ਰਸਤਿਆਂ ਦੀ ਸਹੀ ਜਾਣਕਾਰੀ ਨਹੀਂ ਮਿਲਦੀ, ਇਸ ਲਈ ਅੰਮ੍ਰਿਤਸਰ ਦੇ ਮੇਨ ਗੇਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਸਾਈਨ ਬੋਰਡ ਲਗਾਏ ਜਾਣ। ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਰਿਹਾਇਸ਼ਾਂ ਅਤੇ ਕਮਰੀਸ਼ੀਅਲ ਅਦਾਰਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀਆਂ ਛੱਤਾਂ ’ਤੇ ਬੂਟੇ ਲਗਾਉਣ ਤਾਂ ਜੋ ਪ੍ਰਦੂਸ਼ਿਤ ਵਾਤਾਵਰਣ ਨੂੰ ਠੀਕ ਕੀਤਾ ਜਾ ਸਕੇ ਅਤੇ ਆਉਣ ਵਾਲੇ ਯਾਤਰੂਆਂ ਨੂੰ ਵਧੀਆ ਪ੍ਰਭਾਵ ਮਿਲੇ । ਇਸ ਮੌਕੇ ਕਈ ਹੋਰ ਸੰਸਥਾਵਾਂ ਦੇ ਮੈਂਬਰਾਂ ਨੇ ਕਿਹਾ ਕਿ ਹਾਲਗੇਟ ਤੋਂ ਲੈ ਕੇ ਜਲਿਆਂਵਾਲਾ ਬਾਗ ਤੱਕ ਵੱਡੀ ਗਿਣਤੀ ਵਿੱਚ ਭਿਖਾਰੀ ਹਨ ਜਿਨ੍ਹਾਂ ਨੂੰ ਇੱਥੋਂ ਹਟਾਇਆ ਜਾਣਾ ਚਾਹੀਦਾ ਹੈ। ਹੋਰ ਸਭ ਤੋਂ ਵੱਡੀ ਸਮੱਸਿਆ ਨਾਜਾਇਜ਼ ਕਬਜੇ ਅਤੇ ਅਵਾਰਾ ਕੁੱਤਿਆਂ ਦੀ ਹੈ। ਸੰਧਵਾਂ ਨੇ ਕਿਹਾ ਕਿ ਸਰਕਾਰ 450 ਸਾਲਾ ਮਨਾਉਣ ਲਈ ਹਰੇਕ ਸੰਭਵ ਕਦਮ ਚੁੱਕੇਗੀ।

Advertisement
Advertisement