ਮਰਸੀਡੀਜ਼ ਨੇ ਸਾਈਕਲ ਸਵਾਰ ਤੇ ਨੌਜਵਾਨ ਨੂੰ ਮਾਰੀ ਟੱਕਰ
07:00 AM Nov 04, 2023 IST
Advertisement
ਪੱਤਰ ਪ੍ਰੇਰਕ
ਜਲੰਧਰ, 3 ਨਵੰਬਰ
ਇੱਥੇ ਬੀਤੀ ਦੇਰ ਰਾਤ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਸਾਈਕਲ ਸਵਾਰ ਅਤੇ ਪੈਦਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਾਈਕਲ ਸਵਾਰ ਦੀ ਹਾਲਤ ਖਤਰੇ ਤੋਂ ਬਾਹਰ ਹੈ ਪਰ ਕਾਰ ਸਵਾਰ ਅਤੇ ਪੈਦਲ ਜਾ ਰਹੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਥਾਣਾ ਨੰਗਲ ਸ਼ਾਮਾ ਦੀ ਪੁਲੀਸ ਜਾਂਚ ਲਈ ਮੌਕੇ ’ਤੇ ਪਹੁੰਚ ਗਈ। ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਹੁਸ਼ਿਆਰਪੁਰ ਤੋਂ ਜਲੰਧਰ ਫਲਾਈਓਵਰ ਵੱਲ ਆ ਰਹੀ ਸੀ। ਇਸ ਦੌਰਾਨ ਪ੍ਰੀਤ ਨਗਰ ਦੇ ਸਾਹਮਣੇ ਕਾਰ ਨੇ ਸੜਕ ਪਾਰ ਕਰ ਰਹੇ ਨੌਜਵਾਨ ਤੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਲੋਕਾਂ ਮੁਤਾਬਕ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ।
Advertisement
Advertisement