For the best experience, open
https://m.punjabitribuneonline.com
on your mobile browser.
Advertisement

‘ਮੇਰੇ ਸ਼ਹਿਰ ਕੇ 100 ਰਤਨ’ ਸਕਾਲਰਸ਼ਿਪ ਪ੍ਰੋਗਰਾਮ ਸ਼ੁਰੂ

07:07 AM Mar 24, 2024 IST
‘ਮੇਰੇ ਸ਼ਹਿਰ ਕੇ 100 ਰਤਨ’ ਸਕਾਲਰਸ਼ਿਪ ਪ੍ਰੋਗਰਾਮ ਸ਼ੁਰੂ
ਸਕਾਲਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਮੋਹਤਬਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਾਰਚ
ਪੰਜਾਬ ਦੇ 11,700 ਹੋਣਹਾਰ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮੌਕੇ ਮੁਹੱਈਆ ਕਰਵਾਏ ਜਾਣਗੇ ਜਿਸ ਲਈ ਸਕਾਲਰਸ਼ਿਪ ਪ੍ਰੋਗਰਾਮ ‘ਮੇਰੇ ਸ਼ਹਿਰ ਕੇ 100 ਰਤਨ’ ਅੱਜ ਇੱਥੇ ਲਾਂਚ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਚੋਣ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਮਗਰੋਂ ਇਨ੍ਹਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਕਰੈਕ ਅਕੈਡਮੀ ਦੇ ਸੰਸਥਾਪਕ ਨੀਰਜ ਕਾਂਸਲ ਨੇ ਕਿਹਾ ਕਿ ਸਕਾਲਰਸ਼ਿਪ ਪ੍ਰੋਗਰਾਮ ਤਹਿਤ ਪੰਜਾਬ ਦੇ ਹਰ ਹਲਕੇ ਤੋਂ 100 ਹੋਣਹਾਰ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ ਜਿਸ ਤਹਿਤ ਪੰਜਾਬ ਵਿੱਚ ਕੁੱਲ 11,700 ਲਾਭਪਾਤਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਬਾਅਦ ਵਜ਼ੀਫ਼ਾ ਪ੍ਰੋਗਰਾਮ ਟੀਅਰ 3 ਅਤੇ ਟੀਅਰ 4 ਤਹਿਤ ਕੌਮੀ ਪੱਧਰ ਦੀ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਲਈ ਇਹ ਸਕਾਲਰਸ਼ਿਪ ਪ੍ਰੋਗਰਾਮ ਪਹਿਲਾਂ ਹੀ ਸ਼ੁਰੂ ਕੀਤਾ ਹੋਇਆ ਹੈ।
ਇਸ ਮੌਕੇ ਕਰਵਾਏ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਚੰਦ ਕਟਾਰੂਚੱਕ, ਸਾਬਕਾ ਮੰਤਰੀ ਪਰਗਟ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਹਾਸਲ ਕਰਨ ਵਿਚ ਮਦਦ ਕਰੇਗਾ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਇਸ ਅਕੈਡਮੀ ਨੇ ਪਛੜੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਕਈ ਮੌਕੇ ਪ੍ਰਦਾਨ ਕੀਤੇ ਹਨ ਤੇ ਉਹ ਇਸ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦੇ ਹਨ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਮੈਟਰੋ ਸ਼ਹਿਰਾਂ ਵਾਂਗ ਵਿਸ਼ਵ ਪੱਧਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗਾ।

Advertisement

Advertisement
Author Image

sanam grng

View all posts

Advertisement
Advertisement
×