ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੋਣਹਾਰ ਵਿਦਿਆਰਥੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ

10:21 AM May 24, 2024 IST
ਹੋਣਹਾਰ ਵਿਦਿਆਰਥੀਆਂ ਨਾਲ ਸਕੂਲ ਪ੍ਰਬੰਧਕ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਮਈ
ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵੱਲੋਂ ਸੀਬੀਐੱਸਈ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਪੂਰਵ ਦੇਵਗਨ ਅਤੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ 12ਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 31000 ਰੁਪਏ, ਦੂਜੇ ਸਥਾਨ ਨੂੰ 21000 ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹਰੇਕ ਵਿਦਿਆਰਥੀ ਨੂੰ 11000 ਰੁਪਏ, ਟਰਾਫ਼ੀ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਹੀ ਵੱਖ-ਵੱਖ ਵਿਸ਼ਿਆਂ ਵਿੱਚੋਂ ਪੂਰੇ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਨਵਾਜਿਆ ਗਿਆ। ਦਸਵੀਂ ਵਿੱਚ ਪਹਿਲੀ ਪੁਜ਼ੀਸ਼ਨ ’ਤੇ ਆਉਣ ਵਾਲੇ ਵਿਦਿਆਰਥੀ ਨੂੰ 31000 ਰੁਪਏ ਦਾ ਚੈੱਕ, ਟਰਾਫ਼ੀ ਅਤੇ ਪ੍ਰਸ਼ੰਸਾ ਪੱਤਰ, ਦੂਜੀ ਪੁਜ਼ੀਸ਼ਨ ਵਾਲੇ ਵਿਦਿਆਰਥੀ ਨੂੰ 21000 ਰੁਪਏ ਦਾ ਚੈੱਕ, ਟਰਾਫ਼ੀ ਅਤੇ ਪ੍ਰਸ਼ੰਸਾ ਪੱਤਰ ਅਤੇ ਤੀਜੀ ਪੁਜ਼ੀਸ਼ਨ ਵਾਲੇ ਤਿੰਨ ਵਿਦਿਆਰਥੀਆਂ ਨੂੰ 1100 ਰੁਪਏ ਦਾ ਚੈੱਕ, ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਗੁਰਸੇਵਕ ਸਿੰਘ, ਜਸਬੀਰ ਸਿੰਘ ਸੰਧੂ, ਸਵਰਨਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।

Advertisement

Advertisement