ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲਵਾ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

11:00 AM Apr 03, 2024 IST
ਮਾਲਵਾ ਸਕੂਲ ਵਿੱਚ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਤਲਵੰਡੀ ਸਾਬੋ, 2 ਅਪਰੈਲ
ਮਾਲਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲਾ ਵਿੱਚ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਮੱਖਣ ਸਿੰਘ ਖਾਲਸਾ ਚੇਅਰਮੈਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਕੂਲ ਗਹਿਰੀ ਬਾਰਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਚੇਅਰਮੈਨ ਹਰਬੰਸ ਸਿੰਘ ਮਾਨ ਸਾਹਿਬਜ਼ਾਦਾ ਬਾਬਾ ਜੋਰਾਵਰ ਸਕੂਲ ਜੋਧਪੁਰ ਪਾਖਰ, ਮੇਜਰ ਸਿੰਘ ਸਿੱਧੂ ਮੁੱਖ ਅਧਿਆਪਕ ਭਾਗੀਵਾਂਦਰ ਅਤੇ ਸਰਪੰਚ ਕਾਕਾ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮਾਲਵਾ ਸਕੂਲ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਹਰਮੰਦਰ ਸਿੰਘ ਸਿੱਧੂ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਉਪਰੰਤ ਸਕੂਲ ਦਾ ਨਤੀਜਾ ਐਲਾਨਿਆ। ਸਕੂਲ ਪ੍ਰਿੰਸੀਪਲ ਸੰਤ ਸਿੰਘ ਸਿੱਧੂ ਨੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਸਾਲਾਨਾ ਰਿਪੋਰਟ ਪੜ੍ਹੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਗੀਤ, ਲੋਕਗੀਤ, ਬੋਲੀਆਂ, ਕੋਰਿਓਗ੍ਰਾਫ਼ੀ, ਗਿੱਧੇ, ਭੰਗੜੇ ਆਦਿ ਦੀ ਪੇਸ਼ਕਾਰੀ ਕੀਤੀ। ਅਖ਼ੀਰ ਵਿੱਚ ਮੁੱਖ ਮਹਿਮਾਨ ਤੇ ਸਕੂਲ ਪ੍ਰਬੰਧਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement
Advertisement