ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਈਸ਼ਰ ਸਿੰਘ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

10:58 AM May 20, 2024 IST
ਚੰਗੀਆਂ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਾਲ ਸਕੂਲ ਦਾ ਸਟਾਫ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 19 ਮਈ
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿੱਚ ਸਕੂਲ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।
ਪ੍ਰਿੰਸੀਪਲ ਮਨਜੀਤਪਾਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਸੰਧਾਸ਼ੂ ਸ਼ਰਮਾ ਨੇ ਦੱਸਿਆ ਕਿ ਦਸਵੀਂ ਵਿੱਚ ਜੈਸਮੀਨ ਕੌਰ ਨੇ 94.20 ਫ਼ੀਸਦੀ ਅੰਕਾਂ ਨਾਲ ਪਹਿਲਾ, ਰਮਨਦੀਪ ਕੌਰ ਨੇ 93.80 ਫ਼ੀਸਦੀ ਨਾਲ ਦੂਜਾ, ਜਸਮੀਨ ਕੌਰ ਨੇ 92.80 ਫ਼ੀਸਦੀ ਨਾਲ ਤੀਜਾ, ਮਨਜੋਤ ਕੌਰ ਨੇ 92.40 ਫ਼ੀਸਦੀ ਨਾਲ ਚੌਥਾ, ਜਸ਼ਨਪ੍ਰੀਤ ਕੌਰ ਨੇ 90.60 ਫ਼ੀਸਦੀ ਨਾਲ ਪੰਜਵਾਂ, ਖੁਸ਼ਮਨਦੀਪ ਕੌਰ ਨੇ 90.40 ਫ਼ੀਸਦੀ ਨਾਲ ਛੇਵਾਂ, ਸਨਮਜੋਤ ਕੌਰ ਤੇ ਅਨਮੋਲਦੀਪ ਕੌਰ ਨੇ 90 ਫ਼ੀਸਦੀ ਨਾਲ ਸੱਤਵਾਂ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ 90 ਫ਼ੀਸਦੀ ਤੋਂ ਉੱਪਰ ਅੰਕਾਂ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਰ ਗੁਰਮੀਤ ਕੌਰ, ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।

Advertisement

Advertisement