ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ

07:18 AM May 23, 2024 IST
ਫਿਲੌਰ ਵਿੱਚ ਫਲੈਸ਼ ਮੋਬ ਗਤੀਵਿਧੀ ਦੌਰਾਨ ਹਾਜ਼ਰ ਅਧਿਕਾਰੀ ਤੇ ਵਿਦਿਆਰਥਣਾਂ।

ਪੱਤਰ ਪ੍ਰੇਰਕ
ਫਿਲੌਰ, 22 ਮਈ
ਹਲਕਾ ਫਿਲੌਰ ਅਤੇ ਸ਼ਾਹਕੋਟ ਵਿੱਚ ‘ਫਲੈਸ਼ ਮੋਬ’ ਗਤੀਵਿਧੀ ਰਾਹੀਂ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ। ਸਵੀਪ ਪ੍ਰੋਗਰਾਮ ਤਹਿਤ ਕਰਵਾਈ ਇਸ ਗਤੀਵਿਧੀ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਨੇ ਗਿੱਧੇ ਅਤੇ ਵੱਖ-ਵੱਖ ਗੀਤਾਂ ’ਤੇ ਨੱਚ ਕੇ ਵੋਟਰਾਂ ਦਾ ਧਿਆਨ ਖਿੱਚਦਿਆਂ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਸਵੀਪ ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇੜੇ ‘ਫਲੈਸ਼ ਮੋਬ’ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ ਅਤੇ ਬੋਲੀਆਂ ਜ਼ਰੀਏ ਵੋਟਰਾਂ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਲੌਰ ਅਮਨਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵੋਟਰਾਂ ਨੂੰ ਜਮਹੂਰੀ ਤਾਣੇ-ਬਾਣੇ ਦੀ ਮਜ਼ਬੂਤੀ ਲਈ ਪਹਿਲੀ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਸਹਿਯੋਗ ਨਾਲ ਕਰਵਾਈ ਫਲੈਸ਼ ਮੋਬ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ’ਤੇ ਡਾਂਸ ਪੇਸ਼ ਕੀਤਾ ਅਤੇ ਵੋਟਰਾਂ ਨੂੰ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਦਾ ਹੋਕਾ ਦਿੱਤਾ।

Advertisement

Advertisement
Advertisement