ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਟਰੋ ਪ੍ਰਾਜੈਕਟ: ਪੰਜਾਬ ਸਰਕਾਰ ਡਿੱਪੂ ਬਣਾਉਣ ਲਈ 50 ਏਕੜ ਜ਼ਮੀਨ ਦੇਣ ਲਈ ਤਿਆਰ

08:09 AM Jul 11, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 10 ਜੁਲਾਈ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਟ੍ਰਾਈਸਿਟੀ ਵਿੱਚ ਮੈਟਰੋ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸੇ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਨਿਊ ਚੰਡੀਗੜ੍ਹ ਵਿੱਚ ਮੈਟਰੋ ਦੇ ਡਿੱਪੂ ਤਿਆਰ ਕਰਨ ਵਾਸਤੇ 50 ਏਕੜ ਜ਼ਮੀਨ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਡਿੱਪੂ ਬਣਾਉਣ ਲਈ 50 ਏਕੜ ਜ਼ਮੀਨ ਦੇਣ ਲਈ ਤਿਆਰ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਨਵਾਂ ਅੜਿੱਕਾ ਨਾਲ ਲੱਗ ਸਕੇ। ਸੂਬਾ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਜੰਗਲਾਤ ਵਿਭਾਗ ਤੋਂ ਪ੍ਰਵਾਨਗੀ ਮਿਲਦੇ ਹੀ ਯੂਟੀ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸਿਜ਼ (ਰਾਈਟਸ) ਨੇ ਚੰਡੀਗੜ੍ਹ ਵਿੱਚ ਆਵਾਜਾਈ ਸਮੱਸਿਆ ਦੇ ਹੱਲ ਲਈ ਮੈਟਰੋ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ ਸੀ। ਇਸ ਨੂੰ ਮੁਹਾਲੀ ਤੇ ਪੰਚਕੂਲਾ ਦੇ ਨਾਲ ਵੀ ਜੋੜਿਆ ਜਾਵੇਗਾ। ਰਾਈਟਸ ਨੇ ਮੈਟਰੋ ਦੇ ਡਿੱਪੂ ਤਿਆਰ ਕਰਨ ਲਈ ਪੰਜਾਬ ਸਰਕਾਰ ਤੋਂ ਨਿਊ ਚੰਡੀਗੜ੍ਹ ਵਿੱਚ 50 ਏਕੜ ਅਤੇ ਜ਼ੀਰਕਪੁਰ ਵਿੱਚ ਜ਼ਮੀਨ ਦੀ ਮੰਗ ਕੀਤੀ ਸੀ ਪਰ ਪੰਜਾਬ ਸਰਕਾਰ ਨੇ ਜ਼ੀਰਕਪੁਰ ਵਿੱਚ ਜ਼ਮੀਨ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਫੇਰ ਹਰਿਆਣਾ ਸਰਕਾਰ ਨੇ ਪੰਚਕੂਲਾ ਦੇ ਸੈਕਟਰ-27 ਵਿੱਚ ਮੈਟਰੋ ਦਾ ਡਿੱਪੂ ਤਿਆਰ ਕਰਨ ਲਈ ਜ਼ਮੀਨ ਦੇਣ ਲਈ ਸਹਿਮਤੀ ਜਤਾਈ ਹੈ। ਦੱਸਣਯੋਗ ਹੈ ਕਿ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਚੰਡੀਗੜ੍ਹ ਦੇ ਸੈਕਟਰ-1 ਤੋਂ 30 ਵਿੱਚ ਮੈਟਰੋ ਨੂੰ ਪੂਰੀ ਤਰ੍ਹਾਂ ਜ਼ਮੀਨਦੋਜ਼ ਬਣਾਉਣ ਦੇ ਨਿਰਦੇਸ਼ ਦਿੱਤੇ ਸਨ।

Advertisement

Advertisement
Advertisement