ਪੰਜ ਨੂੰ ਮੈਟਰੋ ਸੇਵਾਵਾਂ ਸਵੇਰੇ 4 ਵਜੇ ਸ਼ੁਰੂ ਹੋਣਗੀਆਂ
07:25 AM Feb 04, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਫਰਵਰੀ
ਦਿੱਲੀ ਵਿਧਾਨ ਸਭਾ ਚੋਣਾਂ ਅਤੇ ਗਿਣਤੀ ਦੇ ਮੱਦੇਨਜ਼ਰ ਦਿੱਲੀ ਮੈਟਰੋ ਸਵੇਰੇ 4 ਵਜੇ ਟਰਮੀਨਲ ਸਟੇਸ਼ਨਾਂ ਤੋਂ ਸਾਰੀਆਂ ਲਾਈਨਾਂ ’ਤੇ ਸੰਚਾਲਨ ਸ਼ੁਰੂ ਕਰੇਗੀ। 5 ਫਰਵਰੀ ਨੂੰ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਅਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ, ਦਿੱਲੀ ਮੈਟਰੋ ਚੋਣ ਅਮਲੇ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਆਪਣੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਆਪਣਾ ਸੰਚਾਲਨ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਲਾਈਨਾਂ ’ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਉਨ੍ਹਾਂ ਦੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ ਚਾਰ ਵਜੇ ਸ਼ੁਰੂ ਹੋਣਗੀਆਂ ਤਾਂ ਜੋ ਚੋਣ ਡਿਊਟੀ ਲਈ ਤਾਇਨਾਤ ਕਰਮਚਾਰੀ ਇਸ ਸਹੂਲਤ ਦਾ ਲਾਭ ਲੈ ਸਕਣ। ਮੈਟਰੋ ਸੇਵਾਵਾਂ ਦੋਵੇਂ ਦਿਨ ਸਵੇਰੇ 6 ਵਜੇ ਤੱਕ 30 ਮਿੰਟ ਦੇ ਵਕਫੇ ਨਾਲ ਕੰਮ ਕਰਨਗੀਆਂ। ਸਵੇਰੇ 6 ਵਜੇ ਤੋਂ ਆਮ ਲੋਕਾਂ ਲਈ ਨਿਯਮਤ ਮੈਟਰੋ ਸੇਵਾਵਾਂ ਆਮ ਵਾਂਗ ਮੁੜ ਸ਼ੁਰੂ ਹੋ ਜਾਣਗੀਆਂ।
Advertisement
Advertisement
Advertisement