ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਗਨਰੇਗਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

06:45 AM Jul 03, 2024 IST
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਆਗੂ।-ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 2 ਜੁਲਾਈ
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਗਿਆ ਕਿ ਪਿਛਲੇ 15-16 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਵੱਖ ਵੱਖ ਅਸਾਮੀਆਂ ’ਤੇ ਕੰਮ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਯੂਨੀਅਨ ਨੇ ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਪਹਿਲਾਂ ਅਤੇ ਬਾਅਦ ਮਗਨਰੇਗਾ ਮੁਲਾਜ਼ਮਾਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਨੇ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਵੱਲੋਂ ਬਣਾਈ ਨਵੀਂ ਨੀਤੀ ਅਨੁਸਾਰ ਨਰੇਗਾ ਮੁਲਾਜ਼ਮਾਂ ਦਾ ਰਿਕਾਰਡ ਤਸਦੀਕ ਹੋ ਕੇ ਅਗਲੇਰੀ ਕਾਰਵਾਈ ਲਈ ਸਰਕਾਰ ਪਾਸ ਪੁੱਜ ਚੁੱਕਾ ਹੈ, ਪ੍ਰੰਤੂ ਢਾਈ ਸਾਲ ਬੀਤ ਜਾਣ ’ਤੇ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਯੂਨੀਅਨ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਗਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ 6 ਜੁਲਾਈ 2024 ਨੂੰ ਜਲੰਧਰ ਪੱਛਮੀ ਹਲਕੇ ਅੰਦਰ ਵੱਡੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਦਲਵੀਰ ਸਿੰਘ, ਰਜਿੰਦਰ ਸਿੰਘ, ਅਮਰਜੀਤ ਸਿੰਘ ਏ.ਪੀ.ਓ., ਆਕਾਸ਼ਦੀਪ ਸਿੰਘ, ਲਛਮਣ ਸਿੰਘ ਰਾਣਵਾਂ, ਸਰਬਜੀਤ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ ਤੇ ਮੁਹੰਮਦ ਸ਼ਕੀਲ ਹਾਜ਼ਰ ਸਨ।

Advertisement

Advertisement
Advertisement