ਐੱਸਡੀਐੱਮ ਵੱਲੋਂ ਮਿੱਡ-ਡੇਅ ਮੀਲ ਦੀ ਜਾਂਚ
07:41 AM Sep 06, 2024 IST
Advertisement
ਪੱਤਰ ਪ੍ਰੇਰਕ
ਪਾਇਲ, 5 ਸਤੰਬਰ
ਐੱਸਡੀਐੱਮ ਪਾਇਲ ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਾਇਲ, ਸਰਕਾਰੀ ਮਿਡਲ ਸਕੂਲ ਬਰਮਾਲੀਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਪੁਰਾ ਦੀ ਚੈਕਿੰਗ ਕੀਤੀ ਗਈ। ਐੱਸਡੀਐੱਮ ਵੱਲੋਂ ਮਿੱਡ-ਡੇਅ ਮੀਲ ਰਾਹੀਂ ਦਿੱਤੇ ਜਾ ਰਹੇ ਖਾਣੇ ਦੀ ਚੈਕਿੰਗ ਵੀ ਕੀਤੀ ਗਈ ਅਤੇ ਸਕੂਲ ਮੁਖੀਆਂ ਪਾਸੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।
ਇਸ ਮੌਕੇ ਉਨ੍ਹਾਂ ਸਕੂਲ ਵੱਲੋਂ ਬੱਚਿਆਂ ਨੂੰ ਪਰੋਸੇ ਗਏ ਖਾਣੇ ਨੂੰ ਬੱਚਿਆਂ ਨਾਲ ਬੈਠ ਕੇ ਖਾਧਾ। ਉਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ ਅਤੇ ਅਣਗਹਿਲੀ ਵਰਤਣ ਵਾਲੇ ਕਰਮਚਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰੀਡਰ ਪਰਮਜੀਤ ਸਿੰਘ ਸੁੱਖਾ ਹਾਜ਼ਰ ਸਨ।
Advertisement
Advertisement