ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ’ਚ ਮਿੱਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਨਾਲ ਖਿੱਚ-ਧੂਹ

07:50 AM Feb 19, 2024 IST
ਸੰਗਰੂਰ ਵਿੱਚ ਪੁਲੀਸ ਦਾ ਨਾਕਾ ਉਖਾੜ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਵਧਦੀਆਂ ਹੋਈਆਂ ਮਿੱਡ-ਡੇਅ ਮੀਲ ਤੇੇ ਆਸ਼ਾ ਵਰਕਰਾਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਫਰਵਰੀ
ਇੱਥੇ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜਾਬ ਭਰ ਤੋਂ ਪੁੱਜੀਆਂ ਮਿੱਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਦੀ ਪੁਲੀਸ ਨੇ ਖਿੱਚ-ਧੂਹ ਕੀਤੀ। ਪ੍ਰਦਰਸ਼ਨਕਾਰੀ ਵਰਕਰਾਂ ਪੁਲੀਸ ਦਾ ਪਹਿਲਾ ਨਾਕਾ ਤੋੜ ਕੇ ਅੱਗੇ ਵਧ ਗਈਆਂ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਰੋਕ ਲਿਆ। ਇੱਥੇ ਹੀ ਪ੍ਰਦਰਸ਼ਨਕਾਰੀ ਵਰਕਰਾਂ ਨੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਿੱਡ-ਡੇਅ ਮੀਲ ਵਰਕਰ ਯੂਨੀਅਨ ਅਤੇ ਡੈਮੋਕਰੈਟਿਕ ਆਸ਼ਾ ਵਰਕਰ ਯੂਨੀਅਨ ਵੱਲੋਂ ਉਸਾਰੇ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਦੀ ਅਗਵਾਈ ਹੇਠ ਅੱਜ ਸਵੇਰੇ ਵੇਰਕਾ ਮਿਲਕ ਪਲਾਂਟ ਅੱਗੇ ਵਰਕਰਾਂ ਇਕੱਠੀਆਂ ਹੋਈਆਂ। ਇੱਥੋਂ ਉਹ ਸੂਬਾਈ ਆਗੂਆਂ ਲਖਵਿੰਦਰ ਕੌਰ ਕੰਮੇਆਣਾ ਅਤੇ ਮਨਦੀਪ ਕੌਰ ਬਿਲਗਾ ਦੀ ਅਗਵਾਈ ਹੇਠ ਰੋਸ ਮਾਰਚ ਕਰਦੀਆਂ ਹੋਈਆਂ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੀਆਂ ਤਾਂ ਪੁਲੀਸ ਵੱਲੋਂ ਨਾਕੇ ’ਤੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਬੈਰੀਕੇਡ ਉਖਾੜਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਉਨ੍ਹਾਂ ਦੀ ਪੁਲੀਸ ਮੁਲਾਜ਼ਮਾਂ ਨਾਲ ਖਿੱਚ-ਧੂਹ ਹੋਈ। ਉਹ ਪੁਲੀਸ ਦੀ ਪ੍ਰਵਾਹ ਕੀਤਿਆਂ ਅੱਗੇ ਵਧ ਗਈਆਂ। ਆਗੂਆਂ ਮਮਤਾ ਸ਼ਰਮਾ, ਪਰਮਜੀਤ ਕੌਰ ਮਾਨ, ਫੈਡਰੇਸ਼ਨ ਦੇ ਆਗੂ ਜਰਮਨਜੀਤ ਸਿੰਘ, ਹਰਦੀਪ ਟੋਡਰਪੁਰ ਅਤੇ ਹਰਿੰਦਰ ਦੁਸਾਂਝ ਨੇ ਦੱਸਿਆ ਕਿ ਮਾਣਭੱਤਾ ਮੁਲਾਜ਼ਮਾਂ ਨੂੰ ਪੱਕੇ ਕਰਾਉਣ, ਮਾਣਭੱਤਾ ਮੁਲਾਜ਼ਮਾਂ ਉੱਪਰ ਘੱਟੋ-ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕਰਵਾਉਣ, ਸਿਹਤ ਬੀਮਾ ਅਤੇ ਜੀਵਨ ਬੀਮਾ ਲਾਗੂ ਕਰਾਉਣ, ਰੈਗੂਲਰ ਮੁਲਾਜ਼ਮਾਂ ਵਾਂਗ ਛੁੱਟੀਆਂ ਲਾਗੂ ਕਰਵਾਉਣ, ਵਰਦੀਆਂ ਲਾਗੂ ਕਰਾਉਣ, ਵਰਦੀਆਂ ਲਈ ਵੱਖਰਾ ਫੰਡ ਜਾਰੀ ਕਰਾਉਣ ਆਦਿ ਸਣੇ ਮਾਣਭੱਤਾ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਅਜੇ ਤੱਕ ਸਰਕਾਰ ਨੇ ਪੂਰੀਆਂ ਨਹੀਂ ਕੀਤੀਆਂ। ਇਸ ਕਾਰਨ ਵਰਕਰਾਂ ਰੋਸ ਪ੍ਰਦਰਸ਼ਨ ਕਰਨ ਇੱਥੇ ਪੁੱਜੀਆਂ ਹੋਈਆਂ ਸਨ। ਉਨ੍ਹਾਂ ਮੰਗਾਂ ਨਾ ਮੰਨਣ ਦੀ ਸੂਰਤ ਵਿੱੱਚ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਗੁਰਜੀਤ ਕੌਰ ਸ਼ਾਹਕੋਟ, ਕੁਲਵਿੰਦਰ ਕੌਰ ਫਗਵਾੜਾ, ਸੁਖਵੀਰ ਕੌਰ ਫਗਵਾੜਾ, ਕੁਲਵਿੰਦਰ ਕੌਰ, ਜਲੰਧਰ, ਪਿੰਕੀ, ਰੁਪਿੰਦਰ ਕੌਰ ਫਰੀਦਕੋਟ, ਮਨਪ੍ਰੀਤ ਕੌਰ ਲੁਧਿਆਣਾ, ਗੁਰਪ੍ਰੀਤ ਕੌਰ ਬਠਿੰਡਾ, ਰਜਨੀ ਘਰੋਟਾ, ਕਰਮਜੀਤ ਕੌਰ ਮੁਕਤਸਰ, ਗੁਰਮਿੰਦਰ ਕੌਰ ਗੁਰਦਾਸਪੁਰ ਨੇ ਸੰਬੋਧਨ ਕੀਤਾ।

Advertisement

Advertisement