ਮਿਡ-ਡੇਅ ਮੀਲ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
08:45 AM Jan 12, 2025 IST
ਤਰਨ ਤਾਰਨ: ਮਿਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੇ ਝੰਡੇ ਹੇਠ ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਰਾਜ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਦੀ ਅਗਵਾਈ ਵਿੱਚ ਵਰਕਰਾਂ ਵੱਲੋਂ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ। ਆਗੂਆਂ ਸਰਕਾਰ ਵੱਲੋਂ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਕੀਤਾ ਵਾਅਦਾ ਪੂਰਾ ਨਾ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਮਹਿੰਗਾਈ ਦਿਨੋਂ-ਦਿਨ ਵਧ ਰਹੀ ਹੈ ਪਰ ਸਰਕਾਰ ਨੇ ਉਨ੍ਹਾਂ ਦੇ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ| ਆਗੂਆਂ ਕਿਹਾ ਕਿ ਸਰਕਾਰ ਨੇ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰ ਲਿਆ ਹੈ ਪਰ ਉਨ੍ਹਾਂ ਦੇ ਨਿਗੂਣੇ ਭੱਤਿਆਂ ਵਿੱਚ ਵਾਧਾ ਕਰਨ ਤੋਂ ਸਰਕਾਰ ਕੰਨੀ ਕਤਰਾ ਰਹੀ ਹੈ। ਇਸ ਮੌਕੇ ਬਲਵਿੰਦਰ ਸਿੰਘ ਗੰਡੀਵਿੰਡ, ਅਮਰਦੀਪ ਸ਼ਰਮਾ, ਭੁਪਿੰਦਰ ਸਿੰਘ ਨਾਗੀ, ਜਸਕੀਰਤ ਸਿੰਘ ਪਹੂਵਿੰਦ, ਸਰਬਜੀਤ ਸਿੰਘ ਖਾਲੜਾ, ਸਰਬਜੀਤ ਕੌਰ ਖੇਲਾ ਤੇ ਹਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ| -ਪੱਤਰ ਪ੍ਰੇਰਕ
Advertisement
Advertisement