For the best experience, open
https://m.punjabitribuneonline.com
on your mobile browser.
Advertisement

ਮਿਡਲ ਸਕੂਲ ਲੋਹਗੜ੍ਹ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ

07:48 AM Jul 19, 2023 IST
ਮਿਡਲ ਸਕੂਲ ਲੋਹਗੜ੍ਹ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ
ਪਿੰਡ ਲੋਹਗੜ੍ਹ ਵਿੱਚ ਧਰਨਾ ਦਿੰਦੇ ਹੋਏ ਮਾਪੇ ਅਤੇ ਜਨਤਕ ਜਥੇਬੰਦੀਆਂ ਦੇ ਆਗੂ।
Advertisement

ਨਵਕਿਰਨ ਸਿੰਘ
ਮਹਿਲ ਕਲਾਂ, 18 ਜੁਲਾਈ
ਪਿੰਡ ਲੋਹਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਲੋਕ ਅਧਿਕਾਰ ਮੰਚ ਦੀ ਅਗਵਾਈ ਹੇਠ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਲੋਕ ਅਧਿਕਾਰ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਸੀਪੀਆਈ ਦੇ ਜ਼ਿਲ੍ਹਾ ਆਗੂ ਕਾਮਰੇਡ ਖੁਸ਼ੀਆਂ ਸਿੰਘ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਅਜੈਬ ਸਿੰਘ ਹਰਦਾਸਪੁਰਾ, ਦਲਵੀਰ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀ ਤਰਜੀਹ ਹੋਣੇ ਚਾਹੀਦੇ ਹਨ ਪਰ ਸਰਕਾਰ ਸਿੱਖਿਆ ਪ੍ਰਤੀ ਗੰਭੀਰ ਨਹੀਂ ਹੈ, ਇਕ ਪਾਸੇ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਜਦਕਿ ਦੂਜੇ ਪਾਸੇ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਵਿੱਚ ਅਧਿਆਪਕਾਂ ਦੀਆਂ 6 ਅਸਾਮੀਆਂ ਹਨ, ਜਨਿ੍ਹਾਂ ਵਿੱਚੋਂ ਵਿਗਿਆਨ ਤੇ ਗਣਿਤ ਸਮੇਤ ਤਿੰਨ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦੱਸਿਆ ਕਿ ਖਾਲੀ ਅਸਾਮੀਆਂ ਭਰਨ ਲਈ ਉਨ੍ਹਾਂ ਵੱਲੋਂ ਕਈ ਵਾਰ ਸਿੱਖਿਆ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ।ਉਨ੍ਹਾਂ ਮੰਗ ਕੀਤੀ ਕਿ ਪਿੰਡ ਲੋਹਗੜ੍ਹ ਸਮੇਤ ਹੋਰਨਾਂ ਪਿੰਡਾਂ ਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਖਾਲੀ ਅਸਾਮੀਆਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਨਿਾਂ ‘ਚ ਤਿੱਖਾਂ ਸੰਘਰਸ਼ ਵਿੱਢਿਆਂ ਜਾਵੇਗਾ। ਸਕੂਲ ਇੰਚਾਰਜ ਪ੍ਰਦੀਪ ਦਾਸ ਨੇ ਦੱਸਿਆਂ ਕਿ ਖਾਲ ਅਸਾਮੀਆਂ ਸਬੰਧੀ ਵਿਭਾਗ ਨੂੰ ਲਿਖ ਕੇ ਭੇਜਿਆਂ ਜਾ ਚੁੱਕਾ ਹੈ। ਇਸ ਮੌਕੇ ਸਿੱਖਿਆ ਅਧਿਕਾਰੀ ਕੁਲਦੀਪ ਸਿੰਘ ਵੱਲੋਂ ਮੰਗ ਪੱਤਰ ਹਾਸਲ ਕੀਤਾ ਗਿਆ।

Advertisement

Advertisement
Tags :
Author Image

joginder kumar

View all posts

Advertisement
Advertisement
×