ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਦੀ ਨਾਕਸ ਸਪਲਾਈ ਤੋਂ ਪ੍ਰੇਸ਼ਾਨ ਲੋਕ ਵੱਲੋਂ ਅੱਧੀ ਰਾਤ ਮੁਜ਼ਾਹਰਾ

07:31 AM Aug 07, 2024 IST

ਪੱਤਰ ਪ੍ਰੇਰਕ
ਏਲਨਾਬਾਦ, 6 ਅਗਸਤ
ਲੰਘੀ ਰਾਤ ਸ਼ਹਿਰ ਦੇ ਵਾਰਡ ਨੰਬਰ 6 ਦੇ ਲੋਕਾਂ ਨੇ ਬਿਜਲੀ ਦੀ ਨਾਕਸ ਸਪਲਾਈ ਤੋਂ ਤੰਗ ਆ ਕੇ ਰਾਤ ਕਰੀਬ ਸਾਢੇ ਗਿਆਰਾਂ ਵਜੇ ਬਿਜਲੀ ਘਰ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਸਾਬਕਾ ਐਮਸੀ ਨਛੱਤਰ ਸਿੰਘ ਸਹਿਤ ਹੋਰ ਵਾਰਡ ਵਾਸੀਆਂ ਨੇ ਆਖਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਬਿਜਲੀ ਦੀਆਂ ਤਾਰਾਂ ਮਾੜੀ ਹਾਲਤ ਵਿੱਚ ਹਨ, ਜਿਸ ਕਾਰਨ ਇਹ ਤਾਰਾਂ ਵਾਰ-ਵਾਰ ਟੁੱਟ ਜਾਂਦੀਆਂ ਹਨ ਅਤੇ ਵਾਰਡ ਵਾਸੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕਾਂ ਨੇ ਕਿਹਾ ਕਿ ਇਨ੍ਹਾਂ ਤਾਰਾਂ ਨੂੰ ਬਦਲਣ ਲਈ ਉਨ੍ਹਾਂ ਵੱਲੋਂ ਕਰੀਬ ਤਿੰਨ ਮਹੀਨੇ ਪਹਿਲਾਂ ਦਰਖਾਸਤ ਦਿੱਤੀ ਗਈ ਸੀ ਪਰ ਵਿਭਾਗ ਵੱਲੋਂ ਅਜੇ ਤੱਕ ਇਨ੍ਹਾਂ ਤਾਰਾਂ ਨੂੰ ਨਹੀ ਬਦਲਿਆ ਗਿਆ। ਪਿਛਲੇ ਦਿਨੀਂ ਸਪਾਰਕਿੰਗ ਹੋਣ ਨਾਲ ਇੱਕ ਘਰ ਵਿੱਚ ਅੱਗ ਵੀ ਲੱਗ ਚੁੱਕੀ ਹੈ ਜਿਸ ਨਾਲ ਘਰ ਦਾ ਕਰੀਬ ਦੋ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

Advertisement

Advertisement