For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਪਰਵਾਸੀ ਮਜ਼ਦੂਰ ਦੀ ਮੌਤ

07:09 AM Sep 20, 2024 IST
ਸੜਕ ਹਾਦਸੇ ’ਚ ਪਰਵਾਸੀ ਮਜ਼ਦੂਰ ਦੀ ਮੌਤ
ਹਸਪਤਾਲ ’ਚ ਇਲਾਜ ਅਧੀਨ ਹਾਦਸੇ ’ਚ ਜ਼ਖ਼ਮੀ ਮਜ਼ਦੂਰ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਸਤੰਬਰ
ਇੱਥੇ ਧੂਰੀ ਰੋਡ ’ਤੇ ਸਥਿਤ ਪਿੰਡ ਗੁਰਦਾਸਪੁਰਾ ਨੇੜੇ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਸਕੂਟੀ ਸਵਾਰ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖ਼ਮੀ ਹੋਇਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਕੂਟੀ ਸਵਾਰ ਪਰਵਾਸੀ ਮਜ਼ਦੂਰ ਮਾਨਿਕ ਚੰਦ ਮੰਡਲ ਵਾਸੀ ਬਿਹਾਰ ਆਪਣੇ ਸਾਥੀ ਬਚਨ ਰਜ਼ਿਕ ਨਾਲ ਸੰਗਰੂਰ ਤੋਂ ਧੂਰੀ ਵੱਲ ਜਾ ਰਹੇ ਸਨ ਅਤੇ ਨਾਲ ਹੀ ਮੋਟਰਸਾਈਕਲ ’ਤੇ ਸਵਾਰ ਮਜ਼ਦੂਰ ਅਮਰੀਕ ਸਿੰਘ ਵਾਸੀ ਬੇਨੜਾ ਵੀ ਸੰਗਰੂਰ ਤੋਂ ਆਪਣੇ ਪਿੰਡ ਪਰਤ ਰਿਹਾ ਸੀ। ਜਿਉਂ ਹੀ ਸਕੂਟੀ ਅਤੇ ਮੋਟਰਸਾਈਕਲ ਸਵਾਰ ਮਜ਼ਦੂਰ ਧੂਰੀ ਰੋਡ ’ਤੇ ਸਥਿਤ ਪਿੰਡ ਗੁਰਦਾਸਪੁਰਾ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੀ ਕਾਰ ਨੇ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿੱਚ ਪਰਵਾਸੀ ਮਜ਼ਦੂਰ ਮਾਨਿਕ ਚੰਦ ਮੰਡਲ ਦੀ ਮੌਤ ਹੋ ਗਈ ਜਦੋਂਕਿ ਦੋ ਮਜ਼ਦੂਰ ਜ਼ਖਮੀ ਹੋ ਗਏ। ਹਾਦਸੇ ਵਿੱਚ ਕਾਰ ਚਾਲਕ ਆਲਮਜੀਤ ਸਿੰਘ ਦਾ ਗੱਡੀ ਦੇ ਏਅਰ ਬੈਗ ਖੁੱਲ੍ਹਣ ਕਾਰਨ ਬਚਾਅ ਹੋ ਗਿਆ ਜਿਸਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਿਟੀ ਪੁਲੀਸ ’ਚ ਤਾਇਨਾਤ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement