For the best experience, open
https://m.punjabitribuneonline.com
on your mobile browser.
Advertisement

ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਪਰਵਾਸੀ ਮਜ਼ਦੂਰ ਦੀ ਮੌਤ

08:43 AM Apr 04, 2024 IST
ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਪਰਵਾਸੀ ਮਜ਼ਦੂਰ ਦੀ ਮੌਤ
ਗੈਸ ਚੜ੍ਹਨ ਕਾਰਨ ਬੇਹੋਸ਼ ਹੋਏ ਵਿਅਕਤੀ ਦੀ ਜਾਂਚ ਕਰਦੇ ਹੋਏ ਡਾਕਟਰ।
Advertisement

ਕੇਪੀ ਸਿੰਘ/ਸਰਬਜੀਤ ਸਿੰਘ ਸਾਗਰ
ਗੁਰਦਾਸਪੁਰ/ਦੀਨਾਨਗਰ , 3 ਮਾਰਚ
ਨਜ਼ਦੀਕੀ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਤਿੰਨ ਪਰਵਾਸੀ ਮਜ਼ਦੂਰ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਗਟਰ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ ਪਰ ਇਲਾਜ ਦੌਰਾਨ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਿਵਲ ਹਸਪਤਾਲ ਵਿੱਚ ਨੀਰੂ ਵਾਸੀ ਭਰਤਪੁਰ ਜ਼ਿਲ੍ਹਾ (ਰਾਜਸਥਾਨ) ਨੇ ਦੱਸਿਆ ਕਿ ਉਹ ਪਿੰਡ ਵਿੱਚ ਸਫ਼ਾਈ ਦਾ ਕੰਮ ਕਰਦੇ ਹਨ। ਬੁੱਧਵਾਰ ਨੂੰ ਉਸ ਦਾ ਪਤੀ ਕਨ੍ਹੱਈਆ ਪਿੰਡ ਵਿੱਚ ਸੀਵਰੇਜ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਦੇ ਪਤੀ ਕਨ੍ਹੱਈਆ ਨੂੰ ਬਚਾਉਣ ਲਈ ਉਸ ਦਾ ਭਤੀਜਾ ਨਵੀ ਅਤੇ ਭਰਾ ਮੋਨੂੰ ਵੀ ਸੀਵਰੇਜ ਵਿੱਚ ਵੜ ਗਏ ਅਤੇ ਦੋਵੇਂ ਬੇਹੋਸ਼ ਹੋ ਗਏ। ਜਦੋਂ ਉਸ ਨੇ ਰੌਲਾ ਪਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ।
ਉਸ ਨੇ ਦੱਸਿਆ ਕਿ ਬਾਅਦ ਵਿੱਚ ਪਿੰਡ ਦੇ ਸਰਪੰਚ ਸੁੱਚਾ ਸਿੰਘ ਮੁਲਤਾਨੀ ਤੇ ਹੋਰਨਾਂ ਲੋਕਾਂ ਦੀ ਮਦਦ ਨਾਲ ਕਾਫ਼ੀ ਮਸ਼ੱਕਤ ਤੋਂ ਬਾਅਦ ਤਿੰਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਕੱਨ੍ਹਈਆ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮੋਨੂੰ ਦੀ ਹਾਲਤ ਨਾਜ਼ੁਕ ਹੋਣ ਕਾਰਨ ਵੱਡੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਇਸ ਸਬੰਧ ਤਹਿਸੀਲਦਾਰ ਦੀਨਾਨਗਰ ਗੁਰਮੀਤ ਸਿੰਘ ਮਿਚਰਾ ਨੇ ਕਿਹਾ ਕਿ ਫ਼ਿਲਹਾਲ ਦੂਜੇ ਮਜ਼ਦੂਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਹੈ ਅਤੇ ਇਨ੍ਹਾਂ ਦੀ ਸਹਾਇਤਾ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਕਿਸ ਨੇ ਇਨ੍ਹਾਂ ਮਜ਼ਦੂਰਾਂ ਨੂੰ ਪ੍ਰਾਈਵੇਟ ਤੌਰ ’ਤੇ ਬਿਨਾਂ ਕਿਸੇ ਸੇਫ਼ਟੀ ਦੇ ਸੀਵਰੇਜ ਸਾਫ਼ ਕਰਨ ਲਈ ਲਗਾਇਆ ਸੀ। ਉਨ੍ਹਾਂ ਕਿਹਾ ਕਿ ਪਿੰਡ ਦੇ ਸਰਪੰਚ ਵੱਲੋਂ ਇਸਦੀ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਗਈ ਹੈ ਪਰ ਉਹ ਆਪਣੇ ਤੌਰ ’ਤੇ ਸਾਰੇ ਮਾਮਲੇ ਦੀ ਪੜਤਾਲ ਕਰਵਾਉਣਗੇ।

Advertisement

Advertisement
Author Image

Advertisement
Advertisement
×