For the best experience, open
https://m.punjabitribuneonline.com
on your mobile browser.
Advertisement

ਪੈਸਿਆਂ ਸਬੰਧੀ ਝਗੜੇ ’ਚ ਕੀਤਾ ਸੀ ਪਰਵਾਸੀ ਮਜ਼ਦੂਰ ਦਾ ਕਤਲ

10:51 AM Dec 18, 2024 IST
ਪੈਸਿਆਂ ਸਬੰਧੀ ਝਗੜੇ ’ਚ ਕੀਤਾ ਸੀ ਪਰਵਾਸੀ ਮਜ਼ਦੂਰ ਦਾ ਕਤਲ
Advertisement

ਪੱਤਰ ਪ੍ਰੇਰਕ
ਜਲੰਧਰ, 17 ਦਸੰਬਰ
ਆਦਮਪੁਰ ਪੁਲੀਸ ਨੇ ਕਤਲ ਦੇ ਦੋਸ਼ ਹੇਠ ਪਰਵਾਸੀ ਮਜ਼ਦੂਰ ਨੂੰ ਗ੍ਰਿਫਤਾਰ ਕਰ ਕੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮਰਾਏ ਚੰਪੀਆ ਵਾਸੀ ਬੋਕਤੌਲੀ ਕੇਬਰਾ, ਗੋਇਲਕੇਰਾ ਝਾਰਖੰਡ ਵਜੋਂ ਹੋਈ ਹੈ।
ਸੀਨੀਅਰ ਪੁਲੀਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ 15 ਦਸੰਬਰ ਦੀ ਰਾਤ ਨੂੰ ਪਰਵਾਸੀ ਮਜ਼ਦੂਰ ਆਨੰਦ ਗੁਰੀਆ (60) ਵਾਸੀ ਸੁੰਦਰਗੜ੍ਹ (ਉੜੀਸਾ) ਦੀ ਪਿੰਡ ਮਹਿਦੀਪੁਰ ਦੀ ਹਵੇਲੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਡੀਐੱਸਪੀ ਕੁਲਵੰਤ ਸਿੰਘ ਸਬ-ਡਿਵੀਜ਼ਨ ਆਦਮਪੁਰ ਦੀ ਦੇਖ-ਰੇਖ ਵਿੱਚ ਇੰਸਪੈਕਟਰ ਰਵਿੰਦਰਪਾਲ ਸਿੰਘ ਐੱਸਐੱਚਓ ਆਦਮਪੁਰ ਦੀ ਅਗਵਾਈ ’ਚ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮੁੱਢਲੀ ਪੁੱਛ-ਪੜਤਾਲ ਤੋਂ ਪਤਾ ਲੱਗਾ ਹੈ ਕਿ ਪੀੜਤ ਅਤੇ ਮੁਲਜ਼ਮ ਰਾਮਰਾਈ ਨੇ ਇਕੱਠਿਆਂ ਸ਼ਰਾਬ ਪੀਤੀ ਸੀ। ਦੋਵਾਂ ਵਿਚਕਾਰ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਕਾਰਨ ਮੁਲਜ਼ਮ ਨੇ ਉਸ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੁਲੀਸ ਸਟੇਸ਼ਨ ਆਦਮਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਤਫ਼ਤੀਸ਼ ਦੌਰਾਨ ਪੁਲੀਸ ਨੇ ਰਾਮਰਾਏ ਚੰਪੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਕਤਲ ਦਾ ਹਥਿਆਰ (ਲੋਹੇ ਦੀ ਰਾਡ) ਅਤੇ ਹੋਰ ਸਬੂਤ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਖੱਖ ਨੇ ਦੁਹਰਾਇਆ ਕਿ ਜਲੰਧਰ ਦਿਹਾਤੀ ਪੁਲੀਸ ਜਲਦੀ ਇਨਸਾਫ਼ ਦਿਵਾਉਣ ਅਤੇ ਸਮੂਹ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅਪਰਾਧਿਕ ਗਤੀਵਿਧੀਆਂ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।

Advertisement

Advertisement
Advertisement
Author Image

Advertisement