For the best experience, open
https://m.punjabitribuneonline.com
on your mobile browser.
Advertisement

‘ਸਿੱਖਿਆ ਤੇ ਸਿਹਤ ਫੰਡ’ ਲਈ ਪਰਵਾਸੀ ਪੰਜਾਬੀ ਦਸਵੰਧ ਕੱਢਣ: ‘ਆਪ’

06:30 AM Jan 26, 2024 IST
‘ਸਿੱਖਿਆ ਤੇ ਸਿਹਤ ਫੰਡ’ ਲਈ ਪਰਵਾਸੀ ਪੰਜਾਬੀ ਦਸਵੰਧ ਕੱਢਣ  ‘ਆਪ’
ਟੋਰਾਂਟੋ ਵਿੱਚ ‘ਆਪ’ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜਨਵਰੀ
ਪੰਜਾਬ ਦੇ ਕੈਬਨਿਟ ਵਜ਼ੀਰਾਂ ਨੇ ਕੈਨੇਡਾ ਵਿੱਚ ਪਰਵਾਸੀ ਪੰਜਾਬੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੇ ‘ਸਿੱਖਿਆ ਤੇ ਸਿਹਤ ਫੰਡ’ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਟੋਰਾਂਟੋ ਤੋਂ ‘ਆਪ’ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਸਿੱਧੂ ਵੱਲੋਂ ਕਰਵਾਈਆਂ ਮੀਟਿੰਗਾਂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪਰਵਾਸੀ ਭਾਰਤੀ ਜਨਮ ਭੂਮੀ ਦੀ ਬਿਹਤਰੀ ਲਈ ਤੇ ਖਾਸ ਕਰਕੇ ਸਿਹਤ ਅਤੇ ਸਿੱਖਿਆ ਸੰਸਥਾਵਾਂ ਵਾਸਤੇ ਫੰਡ ਦੇਣ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਦਸਵੰਧ ਕੱਢਣਾ ਚਾਹੀਦਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੈਨੇਡਾ ਦੇ ਸਕੂਲਾਂ ਦਾ ਦੌਰਾ ਕੀਤਾ ਤੇ ਉਥੋਂ ਦੇ ਸਿੱਖਿਆ ਮਾਹਿਰਾਂ ਨਾਲ ਗੱਲਬਾਤ ਕੀਤੀ। ‘ਆਪ’ ਦੇ ਕੈਨੇਡਾ ਚੈਪਟਰ ਦੇ ਆਗੂ ਕਮਲਜੀਤ ਸਿੰਘ ਸਿੱਧੂ (ਰਾਈਆ), ਸੋਹਣ ਸਿੰਘ ਢੀਂਡਸਾ, ਪਾਲ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਖੋਸਾ, ਰੁਪਿੰਦਰ ਸਿੰਘ ਗਰੇਵਾਲ, ਕਮਲਜੀਤ ਸਿੰਘ ਮਿਨਹਾਸ, ਹਰਜਿੰਦਰ ਸਿੰਘ, ਨਰਿੰਦਰ ਸੈਣੀ, ਨਿਰਮਲ ਸੰਧੂ, ਡਾ. ਗੁਰਦੀਪ ਗਰੇਵਾਲ ਨੇ ਕੈਬਨਿਟ ਵਜ਼ੀਰਾਂ ਨੂੰ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਾਇਆ। ਯਾਦ ਰਹੇ ਕਿ ਕੈਬਨਿਟ ਮੰਤਰੀਆਂ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਕੈਨੇਡਾ ਪੁੱਜੇ ਹੋਏ ਸਨ, ਜਿਨ੍ਹਾਂ ਉਥੇ ਸੀਨੀਅਰ ਆਗੂ ਹਿੰਮਤ ਸ਼ੇਰਗਿੱਲ ਦੇ ਵਿਆਹ ਸਮਾਗਮਾਂ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਦੇ ਭਰਾ ਹਰਮੀਤ ਸਿੰਘ ਖੁੱਡੀਆਂ ਵੀ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ।

Advertisement

Advertisement
Author Image

sukhwinder singh

View all posts

Advertisement
Advertisement
×