ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀ ਔਰਤ ਤੇ ਪੀੜਤਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਦਾ ਯਤਨ

07:41 AM May 07, 2024 IST
ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਦੇ ਹੋਏ ਪੀੜਤ ਪਰਿਵਾਰ।

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 6 ਮਈ
ਪਿਛਲੇ ਦੋ ਦਹਾਕੇ ਤੋਂ ਇਨਸਾਫ਼ ਲਈ ਠੋਕਰਾਂ ਖਾ ਰਹੀ ਬਜ਼ੁਰਗ ਐੱਨਆਰਆਈ ਜੋਗਿੰਦਰ ਕੌਰ ਸੰਧੂ ਅਤੇ ਕੁੱਝ ਹੋਰ ਪੀੜਤ ਪਰਿਵਾਰਾਂ ਦੀਆਂ ਔਰਤਾਂ ਅਤੇ ਹੋਰਾਂ ਨੇ ‘ਕਫ਼ਨ’ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਚਾਲੇ ਪਾਏ। ਪੰਜਾਬ ਸਰਕਾਰ ਅਤੇ ਪੁਲੀਸ ਵਧੀਕੀਆਂ ਤੋਂ ਪੀੜਤ ਪਰਿਵਾਰ ਪਹਿਲਾਂ ਮੁਹਾਲੀ ਦੇ ਫੇਜ਼-7 ਸਥਿਤ ਐੱਸਸੀ, ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਜਾਅਲੀ ਐੱਸਸੀ ਸਰਟੀਫਿਕੇਟਾਂ ਦੇ ਮੁੱਦੇ ਨੂੰ ਲੈ ਕੇ ਲਗਾਏ ਗਏ ਪੱਕੇ ਮੋਰਚੇ ਵਾਲੀ ਥਾਂ ’ਤੇ ਇਕੱਠੇ ਹੋਏ। ਇੱਥੇ ਪੀੜਤ ਪਰਿਵਾਰਾਂ ਨੇ ਆਮ ਲੋਕਾਂ ਅਤੇ ਮੀਡੀਆ ਨੂੰ ਆਪ-ਬੀਤੀ ਦੱਸੀ।
ਇਸ ਉਪਰੰਤ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਵੱਲ ਚਾਲੇ ਪਾ ਦਿੱਤੇ। ਇਸ ਮੌਕੇ ਡੀਐੱਸਪੀ ਮਨਮੀਤ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਪੀੜਤ ਪਰਿਵਾਰਾਂ ਦੀ ਡੀਜੀਪੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ ਪੀੜਤ ਪਰਿਵਾਰ ਆਪਣੇ ਘਰਾਂ ਨੂੰ ਪਰਤ ਗਏ।
ਪੀੜਤ ਐੱਨਆਰਆਈ ਜੋਗਿੰਦਰ ਕੌਰ ਸੰਧੂ ਨੇ ਕਿਹਾ ਕਿ ਕੁੱਝ ਲੋਕਾਂ ਨੇ ਉਸ ਦੀ ਜਾਇਦਾਦ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਹ 21 ਸਾਲਾਂ ਤੋਂ ਇਨਸਾਫ਼ ਲਈ ਭਟਕ ਰਹੀ ਹੈ ਅਤੇ ਸਮੇਂ ਸਮੇਂ ਦੀਆਂ ਸਰਕਾਰਾਂ ਅਤੇ ਡੀਜੀਪੀ ਅਤੇ ਏਡੀਜੀਪੀ ਦਫ਼ਤਰਾਂ ਦੇ ਗੇੜੇ ਲਗਾ ਕੇ ਥੱਕ ਚੁੱਕੀ ਹੈ। ਬਲਵਿੰਦਰ ਸਿੰਘ ਕੁੰਭੜਾ ਨੇ ਪੁਲੀਸ ਵਧੀਕੀਆਂ ਦੇ ਕਈ ਮਾਮਲੇ ਚੁੱਕਦਿਆਂ ਕਿਹਾ ਕਿ ਸਰਕਾਰ ਨੇ ਇਨਸਾਫ਼ ਤਾਂ ਕੀ ਦੇਣਾ ਸੀ, ਉਲਟਾ ਲੋਕਾਂ ਦੀ ਜ਼ੁਬਾਨ ਬੰਦ ਕਰਵਾਉਣ ਲਈ ਧਰਨਾਕਾਰੀਆਂ ਵਿਰੁੱਧ ਪਰਚਾ ਦਰਜ ਕਰਕੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਬਲਦੇਵ ਕ੍ਰਿਸ਼ਨ ਵਾਸੀ ਕੁੰਭੜਾ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਉਸ ਦੀ ਪਤਨੀ ਸੁਨੀਤਾ ਸ਼ਰਮਾ 11 ਸਾਲਾਂ ਤੋਂ ਇਨਸਾਫ਼ ਮੰਗ ਰਹੀ ਹੈ ਪਰ ਹੁਣ ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ ਨਿਰਦੋਸ਼ ਸਾਬਤ ਕਰ ਦਿੱਤਾ ਹੈ।
ਇਸ ਮੌਕੇ ਭਾਜਪਾ ਆਗੂ ਜਸਵੀਰ ਕੌਰ ਅਤੇ ਉਸ ਦੇ ਪਤੀ ਸਾਬਕਾ ਸਬ-ਇੰਸਪੈਕਟਰ ਗੁਲਜ਼ਾਰ ਸਿੰਘ ਖੰਨਾ ਨੇ ਵੀ ਆਲੋਚਨਾ ਕੀਤੀ। ਇਸੇ ਤਰ੍ਹਾਂ ਗੋਹਲਾ ਪਤਨੀ ਦਰਸ਼ਨ ਲਾਲ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਸਾਬਕਾ ਸਬ ਇੰਸਪੈਕਟਰ ਰਣਜੀਤ ਸਿੰਘ ਖੰਨਾ, ਅਜੈਬ ਸਿੰਘ ਬਠੋਈ ਅਤੇ ਸ਼ਿਵੰਦਰ ਸਿੰਘ ਲੱਖੋਵਾਲ ਨੇ ਵੀ ਆਪ-ਬੀਤੀ ਦੱਸੀ।

Advertisement

Advertisement
Advertisement