ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਾ ਵੜਿੰਗ ਦੇ ਦਫ਼ਤਰ ਦਾ ਘਿਰਾਓ ਕਰਨ ਪੁੱਜੇ ਪਰਵਾਸੀ ਮਜ਼ਦੂਰ

08:23 AM May 23, 2024 IST

ਗਗਨਦੀਪ ਅਰੋੜਾ
ਲੁਧਿਆਣਾ, 22 ਮਈ
ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਦਿੱਤੇ ਗਏ ਵਿਵਾਦਿਤ ਬਿਆਨ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਪਰਵਾਸੀ ਮਜ਼ਦੂਰਾਂ ਨੇ ਇਸੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਤੇ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਮਜ਼ਦੂਰਾਂ ਨੇ ਕਾਂਗਰਸ ਤੇ ਰਾਜਾ ਵੜਿੰਗ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪਰਵਾਸੀ ਮਜ਼ਦੂਰਾਂ ਨੇ ਖਹਿਰਾ ਦੇ ਇਸ ਬਿਆਨ ’ਤੇ ਕਾਂਗਰਸੀ ਪ੍ਰਧਾਨ ਨੂੰ ਮੁਆਫ਼ੀ ਮੰਗਣ ਦੀ ਗੱਲ ਕਹੀ।
ਰਾਜਾ ਵੜਿੰਗ ਦੇ ਦਫ਼ਤਰ ਦਾ ਘਿਰਾਓ ਕਰਨ ਪੁੱਜੇ ਪਰਵਾਸੀ ਮਜ਼ਦੂਰ ਸੰਘ ਦੇ ਆਗੂ ਸੋਨੂ ਤਿਵਾੜੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਲਗਾਤਾਰ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਟਿੱਪਣੀਆਂ ਕਰ ਰਹੇ ਹਨ। ਲੁਧਿਆਣਾ ਇੱਕ ਸਨਅਤੀ ਸ਼ਹਿਰ ਹੈ। ਪੂਰੇ ਸ਼ਹਿਰ ਦਾ ਸਾਰਾ ਸਿਸਟਮ ਪਰਵਾਸੀ ਮਜ਼ਦੂਰ ਭਾਈਚਾਰੇ ਵੱਲੋਂ ਹੀ ਚਲਾਇਆ ਜਾਂਦਾ ਹੈ। ਪੰਜਾਬੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਾਲੇ ਪਰਵਾਸੀਆਂ ਨੂੰ ਇਨ੍ਹਾਂ ਸਭ ਕੁੱਝ ਕਰਨ ਦੇ ਬਾਵਜੂਦ ਇਹ ਸਭ ਸੁਣਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਹੀ ਬਿਆਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਵੀ ਦਿੱਤਾ ਸੀ। ਉਦੋਂ ਵੀ ਚੰਨੀ ਨੂੰ ਮੁਆਫ਼ੀ ਮੰਗਣੀ ਪਈ ਸੀ। ਹੁਣ ਸੁਖਪਾਲ ਸਿੰਘ ਖਹਿਰਾ ਵੀ ਜਾਣਬੁੱਝ ਕੇ ਅਜਿਹਾ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪੰਜਾਬ ਪ੍ਰਧਾਨ ਹੋਣ ਦੇ ਕਾਰਨ ਰਾਜਾ ਵੜਿੰਗ ਦੇ ਦਫ਼ਤਰ ਦਾ ਵਿਰੋਧ ਕੀਤਾ ਹੈ। ਜੇ ਜਲਦ ਹੀ ਖਹਿਰਾ ਨੇ ਮੁਆਫ਼ੀ ਨਾ ਮੰਗੀ ਤਾਂ ਮਜ਼ਦੂਰ ਵਰਗ ਪੰਜਾਬ ਦੇ ਸਾਰੇ ਹੀ ਹਲਕਿਆਂ ਵਿੱਚ ਜਾ ਕੇ ਕਾਂਗਰਸ ਦੇ ਉਮੀਦਵਾਰਾਂ ਦਾ ਵਿਰੋਧ ਕਰਨਗੇ।

Advertisement

Advertisement
Advertisement