ਮੋਤੀ ਰਾਮ ਮਹਿਰਾ ਦੀ ਯਾਦ ’ਚ ਦੁੱਧ ਦਾ ਲੰਗਰ
06:40 AM Dec 22, 2024 IST
ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ। ਇਸ ਦੌਰਾਨ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਨੇ ਵਿਦਿਆਰਥੀਆਂ ਨੂੰ ਬਾਬਾ ਮੋਤੀ ਰਾਮ ਮਹਿਰਾ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਸਕੂਲ ਵਿਦਿਆਰਥੀਆਂ ਅਭਿਜੋਤ ਸਿੰਘ ਅਤੇ ਨਿਮਰਜੋਤ ਸਿੰਘ ਨੇ ਕੀਰਤਨ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਲੰਗਰ ਵਿੱਚ ਸੇਵਾ ਨਿਭਾਈ। -ਪੱਤਰ ਪ੍ਰੇਰਕ
Advertisement
Advertisement