ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਕਰਾਲਾ ਭਾਈਕਾ ’ਚ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

08:27 AM Jan 14, 2024 IST
ਕਿਸਾਨਾਂ ਨੂੰ ਸਨਮਾਨਦੇ ਹੋਏ ਵਿਭਾਗੀ ਅਧਿਕਾਰੀ। ਫੋਟੋ: ਅਸ਼ਵਨੀ ਗਰਗ

ਨਿੱਜੀ ਪੱਤਰ ਪ੍ਰੇਰਕ
ਸਮਾਣਾ, 13 ਜਨਵਰੀ
ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵ ਸਟਾਕ ਮਿਸ਼ਨ ਅਧੀਨ ਪਿੰਡ ਕਕਰਾਲਾ ਭਾਈਕਾ ਬਲਾਕ ਸਮਾਣਾ ਵਿੱਚ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਨੇ ਭਾਗ ਲਿਆ। ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਡੇਅਰੀ ਵਿਕਾਸ ਪਟਿਆਲਾ ਦੇ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ ਵੱਲੋਂ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ 2 ਹਫ਼ਤੇ ਅਤੇ 4 ਹਫ਼ਤੇ ਸਿਖਲਾਈਆਂ, ਡੀ.ਡੀ-8 ਸਕੀਮ, ਕੈਟਲਸ਼ੈੱਡ ਦੀ ਮਹੱਤਤਾ, ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ ਗਈ।
ਵੈਟਰਨਰੀ ਅਫ਼ਸਰ ਡਾ. ਪਰਮਿੰਦਰ ਕੁਮਾਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਟੀਕਾਕਰਨ ਤੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਡੇਅਰੀ ਵਿਕਾਸ ਇੰਸਪੈਕਟਰ ਯਸ਼ਪਾਲ ਵੱਲੋਂ ਡੇਅਰੀ ਫਾਰਮਿੰਗ ਕਰਨ ਦੇ ਸਫਲ ਨੁਕਤੇ, ਪਸ਼ੂਆਂ ਦੀ ਖ਼ੁਰਾਕ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਨੁਕਤੇ ਸਾਂਝੇ ਕੀਤੇ ਗਏ। ਡਾ. ਸੁਮਨ (ਵੇਰਕਾ ਡੇਅਰੀ) ਅਤੇ ਡਾ. ਤਰਸੇਮ ਸ਼ਰਮਾ (ਬਾਨੀ ਮਿਲਕ) ਵੱਲੋਂ ਕੋਆਪਰੇਟਿਵ ਢਾਂਚੇ ਦੀ ਬਣਤਰ, ਘੱਟ ਖ਼ਰਚੇ ਤੇ ਵੱਧ ਦੁੱਧ ਦੀ ਪੈਦਾਵਾਰ ਤੇ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਗਈ। ਕੁਲਵਿੰਦਰ ਸਿੰਘ (ਡੇਅਰੀ ਵਿਕਾਸ ਇੰਸਪੈਕਟਰ) ਵੱਲੋਂ ਨੈਸ਼ਨਲ ਲਾਈਵ ਸਟਾਕ ਮਿਸ਼ਨ ਅਧੀਨ ਫੀਡ ਅਤੇ ਫੋਡਰ ਗਤੀਵਿਧੀ ਸਾਈਲੇਜ ਬੇਲਰ, ਫੋਡਰ ਹਾਰਵੈਸਟਰ, ਟਰੈਕਟਰ, ਟਰਾਲੀ, ਚਾਫ਼ਕਟਰ, ਸ਼ੈੱਡ, ਟੋਟਲ ਮਿਕਸ ਰਾਸ਼ਨ ਮਸ਼ੀਨਾਂ ’ਤੇ ਚੱਲ ਰਹੀ ਸਬਸਿਡੀ ਬਾਰੇ ਜਾਗਰੂਕ ਕੀਤਾ ਗਿਆ। ਡੇਅਰੀ ਇੰਸਪੈਕਟਰ ਲਖਮੀਰ ਸਿੰਘ ਵੱਲੋਂ ਕਿਸਾਨਾਂ ਨੂੰ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿੱਚ ਵੱਖ ਵੱਖ ਕੰਪਨੀਆਂ ਵੈਨਸਨ ਮਿਲਕਿੰਗ ਮਸ਼ੀਨ, ਪੁਆਇਨਰ, ਵੀਰਾ ਫੀਡ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਦੁੱਧ ਉਤਪਾਦਕਾਂ ਨੂੰ 2-2 ਕਿੱਲੋ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਗਏ।

Advertisement

Advertisement